ਕਿਸਾਨ ਅੰਦੋਲਨ: ਖੇਤੀਬਾੜੀ ਮੰਤਰੀ ਬੋਲੇ- ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ

Thursday, Dec 10, 2020 - 04:59 PM (IST)

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਇਸ ਦਰਮਿਆਨ ਅੱਜ ਯਾਨੀ ਕਿ ਵੀਰਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਲੋਕ ਸਭਾ ਅਤੇ ਰਾਜ ਸਭਾ 'ਚ ਚਰਚਾ ਤੋਂ ਬਾਅਦ ਹੀ ਪਾਸ ਹੋਏ ਹਨ। ਇਹ ਬਿੱਲ 4-4 ਘੰਟੇ ਦੀ ਬਹਿਸ ਮਗਰੋਂ ਪਾਸ ਕੀਤੇ ਗਏ ਹਨ। ਚਰਚਾ ਦੌਰਾਨ ਸਾਰੇ ਸੰਸਦ ਮੈਂਬਰਾਂ ਨੇ ਆਪਣੇ ਵਿਚਾਰ ਰੱਖੇ। ਇਹ ਤਿੰਨੋਂ ਕਾਨੂੰਨ ਦੇਸ਼ ਭਰ 'ਚ ਲਾਗੂ ਹਨ। ਨਰਿੰਦਰ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਕਿਸਾਨਾਂ ਦੀ ਆਮਦਨ ਵਧੇ। ਖੇਤੀ ਖੇਤਰ ਦੇ ਵਿਕਾਸ ਲਈ ਇਹ ਕਾਨੂੰਨ ਬਣਾਏ ਗਏ ਹਨ। ਤੈਅ ਸਮੇਂ 'ਚ ਭੁਗਤਾਨ ਦੀ ਵਿਵਸਥਾ ਕੀਤੀ ਗਈ ਹੈ। ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ, ਸਰਕਾਰ ਨੂੰ ਕੋਈ ਹੰਕਾਰ ਨਹੀਂ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਹਰ ਸਮੇਂ ਤਿਆਰ ਹੈ।

ਇਹ ਵੀ ਪੜ੍ਹੋ: ਅੰਦੋਲਨ ਤੇਜ਼ ਕਰਨ ਦੀ ਤਿਆਰੀ 'ਚ ਕਿਸਾਨ, ਸਿੰਘੂ ਸਰਹੱਦ 'ਤੇ ਲਾਏ ਡੇਰੇ (ਵੇਖੋ ਤਸਵੀਰਾਂ)

ਤੋਮਰ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਮੁਤਾਬਕ ਮੰਡੀ ਤੋਂ ਬਾਹਰ ਜਾ ਕੇ ਵੀ ਕਿਸਾਨਾਂ ਨੂੰ ਛੋਟ ਦਿੱਤੀ ਗਈ। ਕਿਸਾਨ ਨੂੰ ਆਜ਼ਾਦੀ ਤੋਂ ਕੀ ਇਤਰਾਜ਼ ਹੈ? ਕਿਸਾਨ ਨੂੰ ਆਜ਼ਾਦ ਕਰਨਾ ਸਾਡਾ ਟੀਚਾ ਹੈ। ਨਵਾਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਹਨ। ਇਨ੍ਹਾਂ ਕਾਨੂੰਨਾਂ 'ਚ ਕਿਸਾਨਾਂ ਦੀ ਜ਼ਮੀਨ ਨੂੰ ਸੁਰੱਖਿਅਤ ਰੱਖਣ ਦੀ ਪੂਰੀ ਵਿਵਸਥਾ ਹੈ। ਕਿਸਾਨ ਨੂੰ ਮਨਚਾਹੀ ਥਾਂ 'ਤੇ ਫ਼ਸਲ ਵੇਚਣ ਦੀ ਆਜ਼ਾਦੀ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਨਾਲ ਚਰਚਾ ਲਗਾਤਾਰ ਜਾਰੀ ਹੈ। ਕਿਸਾਨਾਂ ਵਲੋਂ ਕਾਨੂੰਨਾਂ ਨੂੰ ਲੈ ਕੇ ਕੋਈ ਸੁਝਾਅ ਨਹੀਂ ਆਏ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦਾ ਅੱਜ 15ਵਾਂ ਦਿਨ, ਸੋਧ ਅਤੇ ਕਾਨੂੰਨ ਵਾਪਸੀ ਵਿਚਾਲੇ ਅਟਕੀ ਗੱਲ

ਦੇਸ਼ ਭਰ 'ਚ ਕਾਨੂੰਨ ਦਾ ਸਵਾਗਤ ਹੋਇਆ ਪਰ ਕੁਝ ਯੂਨੀਅਨ ਅੰਦੋਲਨ ਦੀ ਰਾਹ 'ਤੇ ਹਨ। ਕਾਨੂੰਨ ਖਤਮ ਕਰਨ ਦੀ ਮੰਗ 'ਤੇ ਕਿਸਾਨ ਅੜੇ ਹੋਏ ਹਨ। ਸਰਕਾਰ ਕਾਨੂੰਨਾਂ 'ਚ ਸੋਧ ਕਰਨ ਲਈ ਤਿਆਰ ਹੈ। ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ, ਸਰਕਾਰ ਨੂੰ ਕੋਈ ਹੰਕਾਰ ਨਹੀਂ ਹੈ। ਇਸ ਲਈ ਅਸੀਂ ਲਿਖਤੀ ਪ੍ਰਸਤਾਵ ਬਣਾ ਕੇ ਭੇਜਿਆ ਸੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਲੈ ਕੇ ਲਿਖਤੀ ਭਰੋਸਾ ਦੇਣ ਲਈ ਸਰਕਾਰ ਤਿਆਰ ਹੈ। ਕਿਸਾਨ ਠੰਡ 'ਚ ਬੈਠੇ ਹਨ, ਇਸ ਗੱਲ ਦੀ ਸਾਨੂੰ ਚਿੰਤਾ ਹੈ। ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਜ਼ਰੂਰ ਕਰਨ। ਨਵੇਂ ਕਾਨੂੰਨ ਨਵੇਂ ਮੌਕੇ, ਨਵੀਂ ਤਕਨਾਲੋਜੀ ਲੈ ਕੇ ਆਏਗਾ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


Tanu

Content Editor

Related News