ਨਰੇਂਦਰ ਤੋਮਰ ਨੇ ਮੁੜ ਦੁਹਰਾਈ ਗੱਲ, ਅਸੀਂ ਗੱਲਬਾਤ ਲਈ ਤਿਆਰ, ਤਾਰੀਖ਼ ਤੈਅ ਕਰ ਕੇ ਦੱਸਣ ਕਿਸਾਨ

Tuesday, Dec 22, 2020 - 05:40 PM (IST)

ਨੈਸ਼ਨਲ ਡੈਸਕ- ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਰਾਸ਼ਟਰੀ ਰਾਜਧਾਨੀ ਨੇੜੇ ਮੰਗਲਵਾਰ 27ਵੇਂ ਦਿਨ ਵੀ ਅੰਦੋਲਨ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਨੇ ਰਾਜਧਾਨੀ ਦੇ ਧਰਨਾ ਸਥਾਨਾਂ 'ਤੇ ਭੁੱਖ-ਹੜਤਾਲ ਸ਼ੁਰੂ ਕੀਤੀ ਹੈ, ਜੋ ਲਗਾਤਾਰ ਜਾਰੀ ਰਹੇਗੀ। ਭੁੱਖ ਹੜਤਾਲ 11 ਕਿਸਾਨ ਨੇਤਾਵਾਂ ਨੇ ਸ਼ੁਰੂ ਕੀਤੀ ਸੀ। ਭੁੱਖ ਹੜਤਾਲ 'ਚ ਹਰ ਦਿਨ ਵੱਖ-ਵੱਖ ਕਿਸਾਨ ਆਗੂ ਹਿੱਸਾ ਲੈਣਗੇ। ਇਸ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੁੜ ਕਿਹਾ ਕਿ 2 ਦਿਨ ਪਹਿਲਾਂ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨ ਜਥੇਬੰਦੀਆਂ ਨੂੰ ਚਿੱਠੀ ਭੇਜੀ ਗਈ ਸੀ, ਸਰਕਾਰ ਖੁੱਲ੍ਹੇ ਮਨ ਨਾਲ ਗੱਲ ਕਰਨਾ ਚਾਹੁੰਦੀ ਹੈ। ਜੇਕਰ ਕਿਸਾਨ ਗੱਲ ਕਰਨਾ ਚਾਹੁੰਦੇ ਹਨ ਤਾਂ ਇਕ ਤਾਰੀਖ਼ ਤੈਅ ਕਰ ਕੇ ਦੱਸਣ, ਅਸੀਂ ਗੱਲਬਾਤ ਲਈ ਤਿਆਰ ਹਾਂ।

ਇਹ ਵੀ ਪੜ੍ਹੋ : ਕਿਸਾਨ ਅੱਜ ਕਰਨਗੇ ਅੰਬਾਨੀ ਦੇ ਘਰ ਦਾ ਘਿਰਾਓ, ਕਿਹਾ- ਜਿੱਥੇ ਰੋਕਿਆ ਉੱਥੇ ਹੀ ਲਾ ਲਵਾਂਗੇ ਡੇਰੇ

ਉਨ੍ਹਾਂ ਨੇ ਕਿਹਾ ਕਿ ਇਹ ਗੱਲ ਕਿਸਾਨ ਜਥੇਬੰਦੀਆਂ ਨੂੰ ਦੱਸੀ ਗਈ ਸੀ। ਸਰਕਾਰ ਦੀ ਨੀਅਤ ਸਾਫ਼ ਹੈ, ਅਸੀਂ ਪੂਰੀ ਦ੍ਰਿੜਤਾ ਨਾਲ ਨਵੇਂ ਕਾਨੂੰਨਾਂ ਦਾ ਫ਼ਾਇਦਾ ਸਾਰਿਆਂ ਦੇ ਸਾਹਮਣੇ ਰੱਖ ਰਹੇ ਹਾਂ। ਸਰਕਾਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੀ ਹੈ, ਉਮੀਦ ਹੈ ਕਿ ਸਾਲ ਦੇ ਅੰਤ ਤੋਂ ਪਹਿਲਾਂ ਸੰਕਟ ਦਾ ਹੱਲ ਨਿਕਲ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ, ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਹੁਣ ਤੱਕ 33 ਕਿਸਾਨਾਂ ਦੀ ਮੌਤ, ਫਿਰ ਵੀ ਪੀ. ਐੱਮ. ਮੋਦੀ ਚੁੱਪ ਕਿਉਂ?

ਨੋਟ : ਕੀ ਕਿਸਾਨ ਸਰਕਾਰ ਨਾਲ ਕਰਨਗੇ ਗੱਲਬਾਤ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News