ਬੈਠਕ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਤੋਮਰ ਦਾ ਬਿਆਨ, ਦੋਹਾਂ ਪੱਖਾਂ ਨੂੰ ਅੱਗੇ ਵਧਾਉਣਾ ਹੋਵੇਗਾ ਕਦਮ
Friday, Jan 08, 2021 - 01:26 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 44ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ 2 ਵਜੇ 8ਵੇਂ ਦੌਰ ਦੀ ਗੱਲਬਾਤ ਹੋਵੇਗੀ। ਗੱਲਬਾਤ ਤੋਂ ਪਹਿਲਾਂ ਨਰੇਂਦਰ ਤੋਮਰ ਨੇ ਕਿਹਾ ਕਿ ਅੱਜ ਦੀ ਵਾਰਤਾ ਸਕਾਰਾਤਮਕ ਮਾਹੌਲ 'ਚ ਹੋਵੇਗੀ ਅਤੇ ਅਸੀਂ ਕਿਸੇ ਨਾ ਕਿਸੇ ਹੱਲ 'ਤੇ ਜ਼ਰੂਰ ਪਹੁੰਚਾਂਗੇ। ਗੱਲਬਾਤ ਦੌਰਾਨ ਦੋਵੇਂ ਹੀ ਪੱਖਾਂ ਨੂੰ ਕਦਮ ਅੱਗੇ ਵਧਾਉਣੇ ਹੋਣਗੇ ਤਾਂ ਕਿ ਕੋਈ ਹੱਲ ਨਿਕਲੇ। ਉੱਥੇ ਹੀ ਇਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਪ੍ਰਸਤਾਵ 'ਤੇ ਵਿਚਾਰ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ : ਸਰਕਾਰ ਨਾਲ ਗੱਲਬਾਤ ਲਈ ਰਵਾਨਾ ਹੋਏ ਕਿਸਾਨ ਆਗੂ, ਟਿਕੈਤ ਬੋਲੇ- ਉਮੀਦ ਹੈ ਅੱਜ ਹੱਲ ਨਿਕਲੇਗਾ
ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ।
ਨੋਟ : ਕੀ ਅੱਜ ਦੀ ਬੈਠਕ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ