ਬੈਠਕ ਤੋਂ ਪਹਿਲਾਂ ਆਏ ਖੇਤੀਬਾੜੀ ਮੰਤਰੀ ਦੇ ਬਿਆਨ ਦੀ ਸਰਵਣ ਸਿੰਘ ਪੰਧੇਰ ਨੇ ਕੀਤੀ ਨਿੰਦਿਆ (ਵੀਡੀਓ)

01/08/2021 12:23:45 PM

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 44ਵਾਂ ਦਿਨ ਹੈ। ਇਸ ਵਿਚ ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਬੈਠਕ ਹੋਣੀ ਹੈ। ਇਸ ਬੈਠਕ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਪ੍ਰਸਤਾਵ 'ਤੇ ਵਿਚਾਰ ਕਰਨ ਲਈ ਤਿਆਰ ਹੈ। ਹਾਲਾਂਕਿ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਇਕ ਮੁੱਖ ਮੰਗ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਹੈ। ਇਸ ਵਿਚ ਸ਼ੁੱਕਰਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਨਰੇਂਦਰ ਤੋਮਰ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਅੱਜ ਗੱਲ ਹੋਣ ਵਾਲੀ ਹੈ ਪਰ ਉਸ ਤੋਂ ਪਹਿਲਾਂ ਜਿਹੜੀ ਬਿਆਨਬਾਜ਼ੀ ਹੋ ਰਹੀ ਹੈ, ਉਹ ਸਹੀ ਨਹੀਂ ਹਨ। ਬੈਠਕ ਤੋਂ ਪਹਿਲਾਂ ਇਸ ਤਰ੍ਹਾਂ ਦੇ ਬਿਆਨ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਾਫ਼ ਝਲਕਦਾ ਹੈ ਕਿ ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਖੋਟੀ ਹੈ। ਸਾਰੀਆਂ ਜਥੇਬੰਦੀਆਂ ਵਲੋਂ ਅੰਤਿਮ ਅਤੇ ਪੱਕਾ ਫ਼ੈਸਲਾ ਹੈ ਕਿ ਤਿੰਨੋਂ ਕਾਨੂੰਨ ਵਾਪਸ ਲਏ ਜਾਣ। 

ਇਹ ਵੀ ਪੜ੍ਹੋ : ਨਰੇਂਦਰ ਤੋਮਰ ਦਾ ਵੱਡਾ ਬਿਆਨ, ਰੱਦ ਨਹੀਂ ਹੋਣਗੇ ਖੇਤੀਬਾੜੀ ਕਾਨੂੰਨ,ਹੋਰ ਕਿਸੇ ਵੀ ਤਜਵੀਜ਼ 'ਤੇ ਵਿਚਾਰ ਨੂੰ ਤਿਆਰ

ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News