ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰਨਗੇ ਅਪੀਲ

12/10/2020 1:26:26 PM

ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਕਿਸਾਨਾਂ ਨੇ ਸਰਕਾਰ ਵਲੋਂ ਮਿਲੇ ਲਿਖਤੀ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ਵਿਚ ਸਰਕਾਰ ਵਲੋਂ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦਾ ਅੱਜ 15ਵਾਂ ਦਿਨ, ਸੋਧ ਅਤੇ ਕਾਨੂੰਨ ਵਾਪਸੀ ਵਿਚਾਲੇ ਅਟਕੀ ਗੱਲ

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਨਗੇ। ਨਰਿੰਦਰ ਮੋਦੀ ਮੀਡੀਆ ਨਾਲ ਮੁਖਾਤਿਬ ਹੋਣਗੇ ਅਤੇ ਇਸ ਦੌਰਾਨ ਸਾਫ ਕਰ ਦੇਣਗੇ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਜੇਕਰ ਕੋਈ ਹੋਰ ਮੰਗ ਹੈ ਕਿ ਤਾਂ ਉਸ 'ਤੇ ਵਿਚਾਰ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਤੋਮਰ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ ਹੋਈ ਗੱਲਬਾਤ ਬਾਰੇ ਵੀ ਜਾਣਕਾਰੀ ਦੇਣਗੇ। ਹਾਲਾਂਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਜਾਣੋ ਕਿਹੜੀਆਂ ਮੰਗਾਂ 'ਤੇ ਹੋਈ ਸਹਿਮਤ

ਨਰਿੰਦਰ ਤੋਮਰ ਨੇ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ—
ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨੇ ਸਰਕਾਰ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਖਰੀਦ ਦੀ ਗਾਰੰਟੀ ਨੂੰ ਲਿਖਤੀ ਵਿਚ ਦੇਣ ਦੇ ਪ੍ਰਸਤਾਵ ਨੂੰ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕਿਸੇ ਗੱਲ 'ਤੇ ਨਹੀਂ ਮੰਨਣ ਵਾਲੇ ਹਨ। ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਦੇ ਹੋਏ 12 ਦਸੰਬਰ ਨੂੰ ਸਾਰੇ ਟੋਲ ਫਰੀ ਕਰਨ ਅਤੇ ਇਸੇ ਦਿਨ ਦਿੱਲੀ-ਜੈਪੁਰ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਮੰਤਰੀਆਂ ਦਾ ਘਿਰਾਓ ਕਰਨਗੇ ਅਤੇ ਬਾਇਕਾਟ ਕਰਨਗੇ।

ਇਹ ਵੀ ਪੜ੍ਹੋ: ਸਰਕਾਰ ਦੇ ਲਿਖਤੀ ਪ੍ਰਸਤਾਵ ਨੂੰ ਕਿਸਾਨਾਂ ਦੀ ਕੋਰੀ 'ਨਾਂਹ', ਭਾਜਪਾ ਮੰਤਰੀਆਂ ਦੇ ਘਿਰਾਓ ਦਾ ਕੀਤਾ ਐਲਾਨ

ਨੋਟ: ਖੇਤੀਬਾੜੀ ਮੰਤਰੀ ਦੀ ਅਪੀਲ ਨੂੰ ਮੰਨਣਗੇ ਕਿਸਾਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


Deepak Kumar

Content Editor

Related News