10ਵੇਂ ਦੌਰ ਦੀ ਬੈਠਕ ਤੋਂ ਬਾਅਦ ਬੋਲੇ ਨਰੇਂਦਰ ਤੋਮਰ- ਕਿਸਾਨ ਸੰਗਠਨ ਪ੍ਰਸਤਾਵ ''ਤੇ ਵਿਚਾਰ ਕਰਨ
Wednesday, Jan 20, 2021 - 09:18 PM (IST)
ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਸਾਡੀ ਕੋਸ਼ਿਸ਼ ਸੀ ਕਿ ਕੋਈ ਫ਼ੈਸਲਾ ਹੋ ਜਾਵੇ। ਕਿਸਾਨ ਯੂਨੀਅਨ ਕਾਨੂੰਨ ਵਾਪਸੀ ਦੀ ਮੰਗ 'ਤੇ ਅੜੇ ਹੋਏ ਸੀ ਅਤੇ ਸਰਕਾਰ ਖੁੱਲ੍ਹੇ ਮਨ ਨਾਲ ਕਾਨੂੰਨ ਦੇ ਪ੍ਰਬੰਧ ਦੇ ਅਨੁਸਾਰ ਵਿਚਾਰ ਕਰਨ ਅਤੇ ਸੋਧ ਕਰਨ ਲਈ ਤਿਆਰ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੁੱਝ ਸਮੇਂ ਲਈ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਮੁਲਤਵੀ ਕੀਤਾ ਹੈ। ਸਰਕਾਰ 1 ਤੋਂ 1.5 ਸਾਲ ਤੱਕ ਵੀ ਕਾਨੂੰਨ ਲਾਗੂ ਕਰਨ ਨੂੰ ਮੁਲਤਵੀ ਕਰਨ ਲਈ ਤਿਆਰ ਹੈ। ਇਸ ਦੌਰਾਨ ਕਿਸਾਨ ਯੂਨੀਅਨ ਅਤੇ ਸਰਕਾਰ ਗੱਲ ਕਰਨ ਅਤੇ ਹੱਲ ਲੱਭਣ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਹੈ ਕਿ ਉਹ ਸਰਕਾਰ ਦੇ ਪ੍ਰਸਤਾਵ 'ਤੇ ਕੱਲ ਆਪਣੇ ਨੇਤਾਵਾਂ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ 22 ਜਨਵਰੀ ਨੂੰ ਦੁਪਹਿਰ 12 ਵਜੇ ਬੈਠਕ ਵਿੱਚ ਆਉਣਗੇ ਅਤੇ ਆਪਣੇ ਫ਼ੈਸਲੇ ਤੋਂ ਜਾਣੂ ਕਰਾਉਣਗੇ।
ਇਹ ਵੀ ਪੜ੍ਹੋ- ਕਿਸਾਨਾਂ ਦੀ ਕੇਂਦਰ ਨਾਲ 10ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ, ਹੁਣ 22 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਜ਼ਿਕਰਯੋਗ ਹੈ ਕਿ ਅੱਜ 10ਵੇਂ ਦੌਰ ਦੀ ਬੈਠਕ ਹੋਈ ਸੀ ਪਰ ਇਸ ਬੈਠਕ ਵਿੱਚ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 22 ਜਨਵਰੀ ਨੂੰ ਹੋਵੇਗੀ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਇੱਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਸੀ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।