ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਮਨੋਹਰ ਖੱਟੜ ਵਿਚਾਲੇ ਹੋਈ ਬੈਠਕ, ਕਿਸਾਨ ਅੰਦੋਲਨ ''ਤੇ ਕੀਤੀ ਚਰਚਾ

Tuesday, Dec 08, 2020 - 02:56 PM (IST)

ਨਵੀਂ ਦਿੱਲੀ- ਦਿੱਲੀ 'ਚ ਸਿੰਘੂ ਬਾਰਡਰ 'ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਯੂਨੀਅਨ ਅੰਦੋਲਨ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਅੱਜ ਯਾਨੀ ਮੰਗਲਵਾਰ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਸੀ, ਜਿਸ ਦਾ ਅਸਰ ਕਈ ਸੂਬਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਕਈ ਵੱਡੀਆਂ ਪਾਰਟੀਆਂ ਵੀ ਨਾਲ ਖੜ੍ਹੀਆਂ ਦਿੱਸ ਰਹੀਆਂ ਹਨ। ਇਸ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਮਿਲਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਨ੍ਹਾਂ ਦੇ ਘਰ ਪਹੁੰਚੇ ਸਨ। ਕਿਸਾਨ ਅੰਦੋਲਨ ਨੂੰ ਲੈ ਕੇ ਨਰੇਂਦਰ ਸਿੰਘ ਤੋਮਰ ਅਤੇ ਮਨੋਹਰ ਲਾਲ ਖੱਟੜ ਦਰਮਿਆਨ ਗੱਲਬਾਤ ਹੋਈ। ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ-ਯੂ.ਪੀ. ਬਾਰਡਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਈ ਥਾਂਵਾਂ 'ਤੇ ਰੇਲ ਆਵਾਜਾਈ ਰੋਕ ਕੇ ਚੱਕਾ ਜਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।

ਇਹ ਵੀ ਪੜ੍ਹੋ : ਨਰੇਂਦਰ ਤੋਮਰ ਨੂੰ ਮਿਲਿਆ ਹਰਿਆਣਾ ਦੇ ਕਿਸਾਨਾਂ ਦਾ ਵਫ਼ਦ, ਖੇਤੀਬਾੜੀ ਕਾਨੂੰਨਾਂ ਦਾ ਕੀਤਾ ਸਮਰਥਨ

ਪੱਛਮੀ ਬੰਗਾਲ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ 'ਚ ਖੱਬੇ ਪੱਖੀ ਪਾਰਟੀਆਂ ਦੇ ਵਰਕਰਾਂ ਨੇ ਰੇਲਾਂ ਰੋਕ ਦਿੱਤੀਆਂ ਹਨ। ਉੱਤੇ ਹੀ ਕਈ ਥਾਂ ਸੜਕਾਂ ਬੰਦ ਕਰ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਹੋ ਰਹੀ ਹੈ। ਇਸ 'ਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਕਹਿਣਾ ਹੈ ਕਿ ਇਹ ਭਾਰਤ ਬੰਦ ਨਹੀਂ, ਰਾਜਨੀਤਕ ਬੰਦ ਹੈ। ਅਸੀਂ ਕਿਸਾਨਾਂ ਨਾਲ ਗੱਲ ਕਰ ਰਹੇ ਹਾਂ, ਆਸ ਹੈ ਜਲਦੀ ਹੀ ਰਸਤਾ ਕੱਢ ਲਿਆ ਜਾਵੇਗਾ। ਮੈਂ ਪਹਿਲਾਂ ਕਹਿ ਚੁੱਕਿਆ ਹਾਂ ਕਿ ਇਸ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ PM ਮੋਦੀ ਨੇ ਕੀਤਾ ਫੋਨ, ਦਿੱਤੀ ਜਨਮਦਿਨ ਦੀ ਵਧਾਈ

ਨੋਟ : ਕਿਸਾਨ ਅੰਦੋਲਨ 'ਤੇ ਨਰੇਂਦਰ ਤੋਮਰ ਅਤੇ ਖੱਟੜ ਵਿਚਾਲੇ ਹੋਈ ਬੈਠਕ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News