ਗਾਜ਼ੀਪੁਰ ਬਾਰਡਰ ''ਤੇ ਧਾਰਾ 144 ਲਾਗੂ, ਨਰੇਸ਼ ਟਿਕੈਤ ਨੇ ਕੀਤਾ ਧਰਨਾ ਖ਼ਤਮ ਕਰਨ ਦਾ ਐਲਾਨ

01/28/2021 8:15:19 PM

ਗਾਜ਼ੀਪੁਰ - ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਵਿਦਰੋਹ ਤੋਂ ਬਾਅਦ ਮੁਜ਼ੱਫਰਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਨਰੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ 'ਤੇ ਅੱਜ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਵੀ ਡੀ.ਐੱਮ ਅਤੇ ਐੱਸ.ਪੀ. ਨੂੰ ਕਿਸਾਨਾਂ ਦਾ ਧਰਨਾ ਖ਼ਤਮ ਕਰਾਉਣ ਦਾ ਹੁਕਮ ਦਿੱਤਾ ਹੈ। ਇਸ ਦੇ ਮੱਦੇਨਜ਼ਰ ਗਾਜ਼ੀਪੁਰ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਗਾਜ਼ੀਆਬਾਦ ਏ.ਡੀ.ਐੱਮ. ਸਿਟੀ ਸ਼ੈਲੇਂਦਰ ਕੁਮਾਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ- ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਹੋਏ ਤਾਂ ਕਰ ਲਵਾਂਗਾ ਖੁਦਕੁਸ਼ੀ: ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਤੋਂ ਬੋਲਦੇ ਹੋਏ ਕਿਹਾ, ਜਦੋਂ ਤੱਕ ਸਰਕਾਰ ਨਾਲ ਗੱਲ ਨਹੀਂ ਹੋਵੇਗੀ ਧਰਨਾ ਪ੍ਰਦਰਸ਼ਨ ਖ਼ਤਮ ਨਹੀਂ ਹੋਵੇਗਾ। ਜਦੋਂ ਤੱਕ ਪਿੰਡ ਦੇ ਲੋਕ ਟਰੈਕਟਰਾਂ ਰਾਹੀਂ ਪਾਣੀ ਨਹੀਂ ਲਿਆਉਣਗੇ, ਮੈਂ ਪਾਣੀ ਨਹੀਂ ਪਿਵਾਂਗਾ। ਪ੍ਰਸ਼ਾਸਨ ਨੇ ਪਾਣੀ ਹਟਾ ਦਿੱਤਾ, ਬਿਜਲੀ ਕੱਟ ਦਿੱਤੀ, ਸਾਰੀ ਸਹੂਲਤ ਹਟਾ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

Inder Prajapati

This news is Content Editor Inder Prajapati