ਮਹਿਲਾ ਰਾਖਵਾਂਕਰਨ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

09/29/2023 6:22:44 PM

ਨਵੀਂ ਦਿੱਲੀ- ਮਹਿਲਾ ਰਾਖਵਾਂਕਰਨ ਬਿੱਲ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਹੁਣ ਨਾਰੀ ਸ਼ਕਤੀ ਵੰਦਨ ਐਕਟ ਨੇ ਕਾਨੂੰਨੀ ਦਾ ਰੂਪ ਲੈ ਲਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਨਾਰੀ ਸ਼ਕਤੀ ਵੰਦਨ ਐਕਟ 'ਤੇ ਦਸਤਖਤ ਕੀਤੇ ਸਨ। ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ 'ਚ ਮੋਦੀ ਸਰਕਾਰ ਨਾਰੀ ਸ਼ਕਤੀ ਵੰਦਨ ਐਕਟ ਯਾਨੀ ਮਹਿਲਾ ਰਾਖਵਾਂਕਰਨ ਬਿੱਲ ਲੈ ਕੇ ਆਈ ਸੀ। ਇਸ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ 'ਚ ਦੋ ਤਿਹਾਈ ਬਹੁਮਤ ਤੋਂ ਵੱਧ ਵੋਟਾਂ ਮਿਲੀਆਂ ਸਨ।

ਇਹ ਵੀ ਪੜ੍ਹੋ- ਨੌਜਵਾਨ ਨੇ ਪਾਈਆਂ ਦੁਹਾਈਆਂ ਪਰ ਭੀੜ ਨੇ ਕੁੱਟ-ਕੁੱਟ ਦਿੱਤੀ ਬੇਰਹਿਮ ਮੌਤ, ਜਾਣੋ ਲੂ ਕੰਡੇ ਖੜੇ ਕਰਨ ਵਾਲਾ ਮਾਮਲਾ

ਉਪ-ਰਾਸ਼ਟਰਪਤੀ ਸਕੱਤਰੇਤ ਨੇ ਐਕਸ 'ਤੇ ਪੋਸਟ ਕੀਤਾ ਕਿ ਰਾਜ ਸਭਾ ਦੇ ਮਾਣਯੋਗ ਚੇਅਰਮੈਨ ਨੇ 'ਸੰਵਿਧਾਨ (128ਵਾਂ ਸੋਧ) ਬਿੱਲ, 2023' ਨੂੰ ਸੰਵਿਧਾਨ ਦੀ ਧਾਰਾ 111 ਤਹਿਤ ਰਾਸ਼ਟਰਪਤੀ ਨੂੰ ਉਨ੍ਹਾਂ ਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣ ਤੋਂ ਪਹਿਲਾਂ ਇਸ 'ਤੇ ਦਸਤਖਤ ਕੀਤੇ। ਸਕੱਤਰੇਤ ਨੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿਚ ਕਾਨੂੰਨ ਮੰਤਰੀ ਧਨਖੜ ਤੋਂ ਇਸ ਬਿੱਲ ਦੀ ਹਸਤਾਖਰਿਤ ਕਾਪੀ ਪ੍ਰਾਪਤ ਕਰਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ- ਮੋਬਾਇਲ 'ਤੇ ਐਮਰਜੈਂਸੀ ਅਲਰਟ ਵੇਖ ਘਬਰਾਏ ਲੋਕ, ਜੇ ਤੁਹਾਨੂੰ ਵੀ ਆਇਆ ਮੈਸੇਜ ਤਾਂ ਪੜ੍ਹੋ ਇਹ ਖ਼ਬਰ

 

ਇਹ ਵੀ ਪੜ੍ਹੋ- ਮੋਬਾਇਲ ਦੀ 'ਕੈਦ' 'ਚ ਬਚਪਨ, ਦਿਨ 'ਚ 10 ਘੰਟੇ ਸਮਾਰਟਫੋਨ ਜਾਂ ਟੈਬਲੇਟ ’ਤੇ ਬਿਤਾਉਂਦੇ ਹਨ ਬੱਚੇ

ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲੇ ਇਸ ਬਿੱਲ ਨੂੰ ਲਾਗੂ ਹੋਣ ਵਿਚ ਸਮਾਂ ਲੱਗੇਗਾ ਕਿਉਂਕਿ ਅਗਲੀ ਮਰਦਮਸ਼ੁਮਾਰੀ ਤੋਂ ਬਾਅਦ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਸੀਮਾਬੰਦੀ ਕੀਤੀ ਜਾਵੇਗੀ ਅਤੇ ਫਿਰ ਇਹ ਤੈਅ ਕੀਤਾ ਜਾਵੇਗਾ ਕਿ ਮਹਿਲਾ ਉਮਦਵਾਰਾਂ ਲਈ ਕਿਹੜੀਆਂ ਸੀਟਾਂ ਹੋਣਗੀਆਂ। 

ਇਹ ਵੀ ਪੜ੍ਹੋ- ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Rakesh

This news is Content Editor Rakesh