ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ

Wednesday, Dec 13, 2023 - 11:51 AM (IST)

ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ 2001 ਵਿਚ ਸੰਸਦ 'ਤੇ ਹੋਏ ਅੱਤਵਾਦੀ ਹਮਲੇ 'ਚ ਆਪਣੀ ਜਾਨ ਗੁਆਉਣ ਵਾਲੇ ਵੀਰ ਸੁਰੱਖਿਆ ਕਰਮੀਆਂ ਦਾ ਰਾਸ਼ਟਰ ਹਮੇਸ਼ਾ ਕਰਜ਼ਦਾਰ ਰਹੇਗਾ। ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ 13 ਦਸੰਬਰ 2001 ਨੂੰ ਸੰਸਦ ਕੰਪਲੈਕਸ 'ਤੇ ਹਮਲਾ ਕੀਤਾ ਸੀ, ਜਿਸ ਵਿਚ 9 ਲੋਕ ਸ਼ਹੀਦ ਹੋਏ ਸਨ। ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਡਿਗਾਇਆ ਸੀ। 

ਇਹ ਵੀ ਪੜ੍ਹੋ- ਸੰਸਦ 'ਤੇ ਅੱਤਵਾਦੀ ਹਮਲੇ ਦੀ 22ਵੀਂ ਬਰਸੀ ਅੱਜ, PM ਮੋਦੀ-ਉਪ ਰਾਸ਼ਟਰਪਤੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

PunjabKesari

ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ- ਬਹਾਦਰ ਸੁਰੱਖਿਆ ਕਰਮੀਆਂ ਨੇ 22 ਸਾਲ ਪਹਿਲਾਂ ਅੱਜ ਦੇ ਹੀ ਦਿਨ ਦੇਸ਼ ਦੇ ਉੱਚ ਸਿਆਸੀ ਅਗਵਾਈ ਨੂੰ ਖ਼ਤਮ ਕਰਨ ਅਤੇ ਸਾਡੇ ਲੋਕਤੰਤਰ ਦੇ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਅੱਤਵਾਦੀਆਂ ਦੀ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਨ੍ਹਾਂ ਬਹਾਦਰ ਜਵਾਨਾਂ ਵਿਚ ਮਾਂ ਭੂਮੀ ਲਈ ਆਪਣੀ ਕੁਰਬਾਨੀ ਦੇਣ ਵਾਲੇ 9 ਲੋਕ ਵੀ ਸ਼ਾਮਲ ਸਨ। ਰਾਸ਼ਟਰ ਹਮੇਸ਼ਾ ਕਰਜ਼ਦਾਰ ਰਹੇਗਾ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ ਕਿਉਂਕਿ ਅਸੀਂ ਹਰ ਥਾਂ ਮਨੁੱਖੀ ਜਾਤੀ ਲਈ ਖ਼ਤਰਾ ਬਣ ਚੁੱਕੇ ਅੱਤਵਾਦ ਦੇ ਸਾਰੇ ਰੂਪਾਂ ਨੂੰ ਖ਼ਤਮ ਕਰਨ ਦੀ ਆਪਣੇ ਵਚਨ ਨੂੰ ਦੋਹਰਾਉਂਦੇ ਹਾਂ। 

ਇਹ ਵੀ ਪੜ੍ਹੋ-  ਕੇਂਦਰ ਨੇ SC ਨੂੰ ਦੱਸਿਆ- ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਅੰਕੜਾ ਇਕੱਠਾ ਕਰਨਾ ਸੰਭਵ ਨਹੀਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Tanu

Content Editor

Related News