ਪੁਲਵਾਮਾ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ : ਅਮਿਤ ਸ਼ਾਹ

02/14/2024 8:18:42 PM

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਕਾਫਲੇ ’ਤੇ 5 ਸਾਲ ਪਹਿਲਾਂ 14 ਫਰਵਰੀ 2019 ਨੂੰ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ 40 ਤੋਂ ਵੱਧ ਜਵਾਨਾਂ ਨੂੰ ਬੁੱਧਵਾਰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ‘ਐਕਸ’ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂ ਪੁਲਵਾਮਾ ਦੇ ਬਹਾਦਰ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਕੌਮ ਆਪਣੇ ਬਹਾਦਰਾਂ ਦੀ ਸਦਾ ਰਿਣੀ ਰਹੇਗੀ।

ਦੱਸ ਦਈਏ ਕਿ ਅੱਜ 14 ਫਰਵਰੀ ਵੀ ਹੈ, ਬਹੁਤ ਸਾਰੇ ਲੋਕ ਆਪਣੇ ਪ੍ਰੇਮੀਆਂ ਲਈ ਅਜਿਹਾ ਕਰ ਰਹੇ ਹੋਣਗੇ ਪਰ ਅੱਜ ਦਾ ਦਿਨ ਸਾਡੇ ਦੇਸ਼ ਲਈ ਕਾਲਾ ਦਿਨ ਹੈ। ਅੱਜ ਦੇ ਦਿਨ 2019 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। 

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਰੇਸ਼ਮ ਸਿੰਘ ਅਨਮੋਲ ਨੇ ਬੁਲੰਦ ਕੀਤੀ ਆਵਾਜ਼, ਕਿਹਾ- ਤੇਰੀ ਹਿੱਕ 'ਤੇ ਨੱਚੇਗਾ ਪੰਜਾਬ ਦਿੱਲੀਏ

14 ਫਰਵਰੀ 2019 ਭਾਰਤੀ ਇਤਿਹਾਸ ਦਾ ਕਾਲਾ ਦਿਨ
14 ਫਰਵਰੀ 2019 ਨੂੰ ਅੱਤਵਾਦੀਆਂ ਨੇ ਦੇਸ਼ ਦੇ ਸੁਰੱਖਿਆ ਕਰਮਚਾਰੀਆਂ 'ਤੇ ਕਾਇਰਾਨਾ ਹਮਲਾ ਕੀਤਾ। ਇਸ ਹਮਲੇ 'ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਸਨ। ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਸੀ. ਆਰ. ਪੀ. ਐੱਫ. ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ 'ਚ ਵਿਸਫੋਟਕਾਂ ਨਾਲ ਭਰੇ ਵਾਹਨ ਨੂੰ ਟੱਕਰ ਮਾਰ ਦਿੱਤੀ ਸੀ। ਇਸ ਟੱਕਰ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ। ਬੱਸ 'ਚ ਸਵਾਰ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਵਿਅਕਤੀ ਦੀ ਅਨੋਖੀ ਸ਼ਰਧਾਂਜਲੀ, ਕਾਇਮ ਕੀਤੀ ਭਾਰਤੀਆਂ ਲਈ ਮਿਸਾਲ

ਭਾਰਤ ਨੇ ਸਿਰਫ਼ 12 ਦਿਨਾਂ ਬਾਅਦ ਕੀਤੀ ਜਵਾਬੀ ਕਾਰਵਾਈ
ਪੁਲਵਾਮਾ ਹਮਲੇ ਦਾ ਬਦਲਾ ਲੈਣ ਲਈ ਭਾਰਤ ਨੇ ਸਿਰਫ਼ 12 ਦਿਨਾਂ 'ਚ ਪਾਕਿਸਤਾਨ ਦੇ ਬਾਲਾਕੋਟ 'ਚ ਜੈਸ਼ ਦੇ ਅੱਤਵਾਦੀ ਕੈਂਪ 'ਤੇ ਹਮਲਾ ਕਰ ਦਿੱਤਾ। 14 ਫਰਵਰੀ ਨੂੰ ਪੁਲਵਾਮਾ ਹਮਲੇ ਦੇ ਇਕ ਦਿਨ ਬਾਅਦ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਪੀ. ਐੱਮ. ਨਰਿੰਦਰ ਮੋਦੀ ਨੂੰ ਪਾਕਿਸਤਾਨ ਤੋਂ ਬਦਲਾ ਲੈਣ ਦਾ ਵਿਕਲਪ ਦਿੱਤਾ ਗਿਆ ਸੀ। ਉੜੀ ਹਮਲੇ ਤੋਂ ਬਾਅਦ ਸਰਜੀਕਲ ਸਟ੍ਰਾਈਕ ਕੀਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita