ਜੰਮੂ-ਕਸ਼ਮੀਰ ਦੇ ਸਾਰੇ ਸਕੂਲਾਂ ''ਚ ਰਾਸ਼ਟਰੀ ਗੀਤ ਗਾਉਣਾ ਹੋਇਆ ਲਾਜ਼ਮੀ
Thursday, Jun 13, 2024 - 05:05 PM (IST)
ਸ੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਾਰੇ ਸਕੂਲਾਂ ਵਿਚ ਸਵੇਰੇ ਰਾਸ਼ਟਰੀ ਗੀਤ ਗਾਉਣਾ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇੱਕ ਸਰਕੂਲਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸਵੇਰ ਦੀਆਂ ਕਲਾਸਾਂ ਨੂੰ ਇਕਸਾਰ ਬਣਾਉਣ ਅਤੇ ਰਾਸ਼ਟਰੀ ਗੀਤ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਨੂੰ ਫਿਰ ਮਿਲਿਆ ਵਿੱਤ ਮੰਤਰਾਲਾ, ਜਾਣੋ ਹੁਣ ਤੱਕ ਦੇ ਸਿਆਸੀ ਸਫ਼ਰ ਬਾਰੇ
ਬੁੱਧਵਾਰ ਨੂੰ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ, “ਮਿਆਰੀ ਸ਼ਿਸ਼ਟਾਚਾਰ ਅਨੁਸਾਰ, ਸਵੇਰ ਦੀ ਪੜ੍ਹਾਈ ਰਾਸ਼ਟਰੀ ਗੀਤ ਨਾਲ ਸ਼ੁਰੂ ਹੋਣੀ ਚਾਹੀਦੀ ਹੈ। ਵਿਭਾਗ ਨੇ ਕਿਹਾ ਕਿ ਸਵੇਰ ਦੀਆਂ ਕਲਾਸਾਂ ਵਿਦਿਆਰਥੀਆਂ ਵਿੱਚ ਏਕਤਾ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਈਆਂ ਹਨ। ਜਾਰੀ ਕੀਤੇ ਗਏ ਸਰਕੂਲਰ ਵਿੱਚ ਸਕੂਲਾਂ ਲਈ 16 ਕਦਮਾਂ ਦਾ ਸੁਝਾਅ ਦਿੰਦੇ ਹੋਏ ਕਿਹਾ ਗਿਆ ਹੈ, “ਕਲਾਸਰੂਮ ਨੈਤਿਕ ਅਖੰਡਤਾ, ਸਾਂਝੇ ਭਾਈਚਾਰੇ ਅਤੇ ਮਾਨਸਿਕ ਸ਼ਾਂਤੀ ਦੇ ਮੁੱਲਾਂ ਨੂੰ ਪਾਲਣ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੇ ਹਨ।
ਹਾਲਾਂਕਿ, ਇਹ ਦੇਖਿਆ ਗਿਆ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵੱਖ-ਵੱਖ ਸਕੂਲਾਂ ਵਿੱਚ ਅਜਿਹੀ ਮਹੱਤਵਪੂਰਨ ਪਰੰਪਰਾ ਦਾ ਸਮਾਨ ਰੂਪ ਨਾਲ ਪਾਲਣ ਨਹੀਂ ਕੀਤਾ ਜਾ ਰਹੀ ਹੈ।'' ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸੁਝਾਅ ਦਿੱਤਾ ਹੈ ਕਿ ਮਹਿਮਾਨ ਬੁਲਾਰਿਆਂ ਨੂੰ ਸੱਦਾ ਦੇ ਕੇ, ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਨਸ਼ਿਆਂ ਆਦਿ ਦੇ ਖ਼ਤਰੇ ਬਾਰੇ ਜਾਗਰੂਕਤਾਂ ਪੈਦਾ ਕਰਨਾ ਆਦਿ ਮੁੱਦੇ ਸਕੂਲਾਂ ਵਿੱਚ ਬੱਚਿਆਂ ਲਈ ਮਦਦਗਾਰ ਹੋ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8