ਲੋਕ ਸਭਾ 'ਚ ਰਾਸ਼ਟਰੀ ਰਾਜਧਾਨੀ ਦਿੱਲੀ ਖੇਤਰ ਸੋਧ ਬਿੱਲ 2023 ਪੇਸ਼
Tuesday, Aug 01, 2023 - 03:17 PM (IST)
ਨਵੀਂ ਦਿੱਲੀ- ਲੋਕ ਸਭਾ 'ਚ ਮੰਗਲਵਾਰ ਨੂੰ ਵਿਵਾਦਪੂਰਨ 'ਰਾਸ਼ਟਰੀ ਰਾਜਧਾਨੀ ਦਿੱਲੀ ਖੇਤਰ ਸਰਕਾਰ ਸੋਧ ਬਿੱਲ 2023' ਪੇਸ਼ ਕੀਤਾ ਗਿਆ। ਇਹ ਬਿੱਲ ਦਿੱਲੀ 'ਚ ਗਰੁੱਪ-ਏ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਅਥਾਰਟੀ ਦੇ ਗਠਨ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਬਦਲਣ ਲਈ ਲਿਆਂਦਾ ਗਿਆ ਹੈ। ਲੋਕ ਸਭਾ ਵਿਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬਿੱਲ ਪੇਸ਼ ਕੀਤਾ। ਬਿੱਲ ਪੇਸ਼ ਕੀਤੇ ਜਾਣ ਦਾ ਕਾਂਗਰਸ ਦੇ ਅਧੀਰ ਰੰਜਨ, ਸ਼ਸ਼ੀ ਥਰੂਰ ਅਤੇ ਗੌਰਵ ਗੋਗੋਈ, ਆਰ. ਐੱਸ. ਪੀ. ਦੇ ਐੱਨ. ਕੇ. ਪ੍ਰੇਮਚੰਦਨ, ਤ੍ਰਿਣਮੂਲ ਕਾਂਗਰਸ ਦੇ ਸੌਗਤ ਰਾਏ ਅਤੇ ਅਸਦੁਦੀਨ ਓਵੈਸੀ ਆਦਿ ਨੇ ਵਿਰੋਧ ਕੀਤਾ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ 'ਚ ਵੱਡੀ ਖ਼ਬਰ: ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਸ
ਬਿੱਲ 'ਤੇ ਲੋਕ ਸਭਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਨੇ ਸਦਨ ਨੂੰ ਸੰਪੂਰਨ ਅਧਿਕਾਰ ਦਿੱਤਾ ਹੈ ਕਿ ਉਹ ਦਿੱਲੀ ਰਾਜ ਲਈ ਕੋਈ ਵੀ ਕਾਨੂੰਨ ਲਿਆ ਸਕਦਾ ਹੈ। ਸ਼ਾਹ ਨੇ ਕਿਹਾ ਕਿ ਬਿੱਲ ਖਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿਆਸੀ ਹਨ ਅਤੇ ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਇਸ ਤੋਂ ਬਾਅਦ ਸਦਨ ਨੇ ਆਵਾਜ਼ ਮਤ ਨਾਲ ਬਿੱਲ ਪੇਸ਼ ਕੀਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ। ਕੇਂਦਰੀ ਕੈਬਨਿਟ ਨੇ ਹਾਲ ਹੀ 'ਚ 'ਰਾਸ਼ਟਰੀ ਰਾਜਧਾਨੀ ਦਿੱਲੀ ਖੇਤਰ ਸਰਕਾਰ (ਸੋਧ) ਬਿੱਲ' ਨੂੰ ਮਨਜ਼ੂਰੀ ਦਿੱਤੀ ਸੀ।
ਇਹ ਵੀ ਪੜ੍ਹੋ- ਮਣੀਪੁਰ ਘਟਨਾ: ਪੀੜਤ ਔਰਤਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ CBI ਨੂੰ ਦਿੱਤਾ ਇਹ ਨਿਰਦੇਸ਼
ਇਹ ਬਿੱਲ 19 ਮਈ ਨੂੰ ਕੇਂਦਰ ਵਲੋਂ ਲਿਆਂਦੇ ਗਏ ਆਰਡੀਨੈਂਸ ਦੀ ਥਾਂ ਲੈਣ ਲਈ ਪੇਸ਼ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ ਹੈ। ਕਾਂਗਰਸ ਅਤੇ ਹੋਰ ਵਿਰੋਧੀ ਧਿਰ ਵੀ ਇਸ ਆਰਡੀਨੈਂਸ ਦੇ ਖਿਲਾਫ਼ ਹਨ। ਕੇਂਦਰ ਸਰਕਾਰ 19 ਮਈ ਨੂੰ ਆਰਡੀਨੈਂਸ ਲਿਆਈ ਸੀ। ਇਸ ਨਾਲ ਇਕ ਹਫ਼ਤੇ ਪਹਿਲਾਂ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸੇਵਾ ਨਾਲ ਜੁੜੇ ਮਾਮਲਿਆਂ ਦਾ ਕੰਟਰੋਲ ਪ੍ਰਦਾਨ ਕਰ ਦਿੱਤੀ ਸੀ, ਹਾਲਾਂਕਿ ਉਸ ਨੂੰ ਪੁਲਸ, ਜਨਤਕ ਵਿਵਸਥਾ ਅਤੇ ਜ਼ਮੀਨ ਨਲਾ ਜੁੜੇ ਵਿਸ਼ੇ ਨਹੀਂ ਦਿੱਤੇ ਗਏ। ਸੁਪਰੀਮ ਕੋਰਟ ਦੇ 11 ਮਈ ਦੇ ਫ਼ੈਸਲੇ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਸਾਰੇ ਅਧਿਕਾਰੀਆਂ ਦੇ ਟਰਾਂਸਫਰ ਅਤੇ ਤਾਇਨਾਤੀ ਉਪ ਰਾਜਪਾਲ ਦੇ ਕਾਰਜਕਾਰੀ ਕੰਟਰੋਲ ਵਿਚ ਸੀ।
ਇਹ ਵੀ ਪੜ੍ਹੋ- ਵਰਿੰਦਾਵਨ ਤੋਂ ਆਈ ਬੁਰੀ ਖ਼ਬਰ; ਬਿਰਧ ਆਸ਼ਰਮ 'ਚ ਦੋ ਔਰਤਾਂ ਦੀ ਮੌਤ, 24 ਹਸਪਤਾਲ 'ਚ ਦਾਖ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8