ਰਾਸ਼ਟਰੀ ਸਿਹਤ ਮਿਸ਼ਨ ਨੂੰ ਅਗਲੇ 5 ਸਾਲਾਂ ਤੱਕ ਜਾਰੀ ਰੱਖਣ ਦੀ ਮਨਜ਼ੂਰੀ

Wednesday, Jan 22, 2025 - 04:04 PM (IST)

ਰਾਸ਼ਟਰੀ ਸਿਹਤ ਮਿਸ਼ਨ ਨੂੰ ਅਗਲੇ 5 ਸਾਲਾਂ ਤੱਕ ਜਾਰੀ ਰੱਖਣ ਦੀ ਮਨਜ਼ੂਰੀ

ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਰਾਸ਼ਟਰੀ ਸਿਹਤ ਮਿਸ਼ਨ ਨੂੰ ਅਗਲੇ 5 ਸਾਲਾਂ ਤੱਕ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ। ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਪੱਤਰਕਾਰਾਂ ਨੂੰ ਕੈਬਨਿਟ ਬੈਠਕ 'ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਸ਼ਨ ਨੇ ਪਿਛਲੇ 10 ਸਾਲਾਂ 'ਚ ਇਤਿਹਾਸਕ ਟੀਚੇ ਹਾਸਲ ਕੀਤੇ ਹਨ।

ਗੋਇਲ ਨੇ ਦੱਸਿਆ ਕਿ 2021 ਤੋਂ 2022 ਦਰਮਿਆਨ ਲਗਭਗ 12 ਲੱਖ ਸਿਹਤ ਕਰਮੀ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਨਾਲ ਜੁੜੇ ਅਤੇ ਭਾਰਤ ਨੇ ਐੱਨ.ਐੱਚ.ਐੱਮ. ਦੇ ਅਧੀਨ ਕੋਰੋਨਾ ਮਹਾਮਾਰੀ ਖ਼ਿਲਾਫ਼ ਡਟ ਕੇ ਲੜਾਈ ਲੜੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News