ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ ਲਗਾਤਾਰ ਦੂਜੇ ਦਿਨ ਪੁੱਛ-ਗਿੱਛ ਕਰੇਗੀ ED

Tuesday, Jun 14, 2022 - 09:56 AM (IST)

ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ ਲਗਾਤਾਰ ਦੂਜੇ ਦਿਨ ਪੁੱਛ-ਗਿੱਛ ਕਰੇਗੀ ED

ਨਵੀਂ ਦਿੱਲੀ– ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ‘ਨੈਸ਼ਨਲ ਹੈਰਾਲਡ’ ਅਖ਼ਬਾਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਵੀ ਪੁੱਛ-ਗਿੱਛ ਕਰੇਗੀ। ਈਡੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਤੋਂ 10 ਘੰਟੇ ਤੱਕ ਪੁੱਛਗਿੱਛ ਕੀਤੀ। 

ਇਹ ਵੀ ਪੜ੍ਹੋ- ਨੈਸ਼ਨਲ ਹੇਰਾਲਡ ਮਾਮਲਾ : ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਖ਼ਤਮ, ਸਾਢੇ 8 ਘੰਟੇ ਤਕ ਹੋਏ ਸਵਾਲ-ਜਵਾਬ

ਇਸ ਤੋਂ ਬਾਅਦ ਈਡੀ ਨੇ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਮੁੜ ਪੇਸ਼ ਹੋਣ ਲਈ ਕਿਹਾ। ਦੂਜੇ ਪਾਸੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ 'ਚ ਈਡੀ ਦਫਤਰਾਂ ਦੇ ਬਾਹਰ 'ਸਤਿਆਗ੍ਰਹਿ' ਅਤੇ ਮਾਰਚ ਕੀਤਾ, ਜਿਸ ਨੂੰ ਪਾਰਟੀ ਦੀ ਤਾਕਤ ਦੇ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੈਸ਼ਨਲ ਹੈਰਾਲਡ ਮਾਮਲਾ; ਜਾਣੋ 85 ਸਾਲ ਦੇ ਸਫ਼ਰ ਦੀ ਪੂਰੀ ਕਹਾਣੀ

ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਗ੍ਰਹਿ ਮੰਤਰੀ ਪੀ. ਚਿਦੰਬਰਮ ਸਮੇਤ ਉਸ ਦੇ ਕਈ ਨੇਤਾਵਾਂ ਨੂੰ ਦਿੱਲੀ ਪੁਲਸ ਵਲੋਂ ਕੀਤੀ ਗਈ ਧੱਕਾ-ਮੁੱਕੀ ਕਾਰਨ ਸੱਟਾਂ ਲੱਗੀਆਂ ਹਨ। ਪੁਲਸ ਨੇ ਹਾਲਾਂਕਿ ਕਿਹਾ ਕਿ ਉਨ੍ਹਾਂ ਦੇ ਵੱਲੋਂ ਕੋਈ ਬਲ ਦਾ ਪ੍ਰਯੋਗ ਨਹੀਂ ਕੀਤਾ ਗਿਆ। ਈਡੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਰਾਹੁਲ ਗਾਂਧੀ ਦਾ ਬਿਆਨ ਦਰਜ ਕਰ ਰਹੀ ਹੈ। ਇਸੇ ਮਾਮਲੇ ਵਿਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੋਨੀਆ ਗਾਂਧੀ ਕੋਰੋਨਾ ਵਾਇਰਸ ਦੀ ਲਾਗ ਕਾਰਨ ਬੀਮਾਰ ਹਨ ਅਤੇ ਇਸ ਸਮੇਂ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਹਨ।


author

Tanu

Content Editor

Related News