ਨੈਸ਼ਨਲ ਹੈਰਾਲਡ ਕੇਸ: ED ਵਲੋਂ ਸੋਨੀਆ ਗਾਂਧੀ ਤੋਂ ਅੱਜ ਪੁੱਛ-ਗਿੱਛ, ਕਾਂਗਰਸ ਕਰੇਗੀ ਪ੍ਰਦਰਸ਼ਨ

Thursday, Jul 21, 2022 - 10:51 AM (IST)

ਨਵੀਂ ਦਿੱਲੀ– ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਯਾਨੀ ਕਿ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛ-ਗਿੱਛ ਕਰੇਗੀ। ਇਸ ਮੌਕੇ ਸੋਨੀਆ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ- ਨੈਸ਼ਨਲ ਹੈਰਾਲਡ ਮਾਮਲਾ; ਜਾਣੋ 85 ਸਾਲ ਦੇ ਸਫ਼ਰ ਦੀ ਪੂਰੀ ਕਹਾਣੀ

ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦੀ ਪੇਸ਼ੀ ਦੇ ਮੱਦੇਨਜ਼ਰ ਕਾਂਗਰਸ ਨੇ ਵੀਰਵਾਰ ਸਵੇਰੇ ਸੀਨੀਅਰ ਨੇਤਾਵਾਂ ਦੀ ਬੈਠਕ ਬੁਲਾਈ ਹੈ, ਜਿਸ ’ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਦਿੱਲੀ ਵਿਚ ਮੌਜੂਦ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇੰਡੀਅਨ ਯੂਥ ਕਾਂਗਰਸ ਅਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ.ਐਸ.ਯੂ. ਆਈ.) ਦੇ ਕਈ ਅਹੁਦੇਦਾਰ ਅਤੇ ਵਰਕਰ ਵੀ ਦਿੱਲੀ ਪਹੁੰਚ ਰਹੇ ਹਨ। 

ਇਹ ਵੀ ਪੜ੍ਹੋ- ਨੈਸ਼ਨਲ ਹੇਰਾਲਡ ਮਾਮਲਾ : ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਖ਼ਤਮ, ਸਾਢੇ 8 ਘੰਟੇ ਤਕ ਹੋਏ ਸਵਾਲ-ਜਵਾਬ

ਗਹਿਲੋਤ ਨੇ ਟਵੀਟ ਕੀਤਾ, ‘‘ਕਿਸੇ ਤਰ੍ਹਾਂ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਿਆ ਜਾ ਰਿਹਾ ਹੈ। ਈ.ਡੀ. ਨਿਸ਼ਾਨਾ ਬਣਾ ਰਹੀ ਹੈ ਅਤੇ ਉਸ ਦੇ ਖ਼ਿਲਾਫ ਸਾਰਿਆਂ ਨੇ ਰੋਸ ਪ੍ਰਗਟ ਕੀਤਾ। ਅਸੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪੂਰੀ ਇਕਜੁੱਟ ਨਾਲ ਖੜ੍ਹੇ ਹਾਂ। ਓਧਰ ਸੋਨੀਆ ਗਾਂਧੀ ਤੋਂ ਪੁੱਛ-ਗਿੱਛ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਕਾਂਗਰਸ ਹੈੱਡਕੁਆਰਟਰ ਅਤੇ ਈ. ਡੀ. ਦਫ਼ਤਰ ਨੇੜੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਈ. ਡੀ. ਨੇ ਸੋਨੀਆ ਗਾਂਧੀ ਨੂੰ 23 ਜੂਨ ਲਈ ਦੂਜਾ ਸੰਮਨ ਜਾਰੀ ਕੀਤਾ ਸੀ ਪਰ ਉਹ ਉਸ ਤਾਰੀਖ਼ ’ਤੇ ਪੇਸ਼ ਨਹੀਂ ਹੋ ਸਕੀ ਕਿਉਂਕਿ ਕੋਵਿਡ-19 ਅਤੇ ਫੇਫੜਿਆਂ ’ਚ ਇਨਫੈਕਸ਼ਨ ਕਾਰਨ ਹਸਪਤਾਲ ’ਚ ਦਾਖ਼ਲ ਹੋਣ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਘਰ ’ਚ ਹੀ ਆਰਾਮ ਕਰਨ ਦੀ ਸਲਾਹ ਦਿੱਤੀ ਸੀ।

ਇਹ ਵੀ ਪੜ੍ਹੋ- 97 ਸਾਲ ਦੀ ਬਜ਼ੁਰਗ ਬੀਬੀ ਦੀ ਸ਼ਰਧਾ, ਪੈਦਲ ਤੈਅ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਨੈਸ਼ਨਲ ਹੈਰਲਡ ਕੇਸ ਕੀ ਹੈ?

ਨੈਸ਼ਨਲ ਹੈਰਾਲਡ ਇਕ ਅਖਬਾਰ ਸੀ ਜਿਸਦੀ ਸਥਾਪਨਾ ਜਵਾਹਰ ਲਾਲ ਨਹਿਰੂ ਵਲੋਂ 1938 ’ਚ ਕੀਤੀ ਗਈ ਸੀ। ਉਸ ਸਮੇਂ ਇਹ ਅਖ਼ਬਾਰ ਕਾਂਗਰਸ ਦਾ ਮੁੱਖ ਪੱਤਰ ਮੰਨਿਆ ਜਾਂਦਾ ਸੀ। ਅਖ਼ਬਾਰ ਦੀ ਮਾਲਕੀ ''ਐਸੋਸੀਏਟਿਡ ਜਰਨਲ ਲਿਮਟਿਡ'' ਯਾਨੀ ''ਏਜੇਐੱਲ'' ਕੋਲ ਸੀ ਜੋ ਦੋ ਹੋਰ ਅਖ਼ਬਾਰ ਵੀ ਛਾਪਿਆ ਕਰਦੀ ਸੀ। 
ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ ਸਾਲ 2012 ਵਿਚ ਇਕ ਪਟੀਸ਼ਨ ਦਾਇਰ ਕਰਕੇ ਕਾਂਗਰਸ ਦੇ ਨੇਤਾਵਾਂ ’ਤੇ ਧੋਖਾਧੜੀ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ‘ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ’ (YIL)ਵਲੋਂ ਐਸੋਸੀਏਟਿਡ ਜਰਨਲਜ਼ ਲਿਮਟਿਡ ਦੀ ਪ੍ਰਾਪਤੀ ਵਿਚ ਧੋਖਾਧੜੀ ਕੀਤੀ ਗਈ, ਨਿਯਮਾਂ ਦੇ ਖਿਲਾਫ਼'' ਹੈ।

ਸੁਬਰਾਮਣੀਅਮ ਸਵਾਮੀ ਦਾ ਦਾਅਵਾ ਹੈ ਕਿ YIL ਨੇ 2,000 ਕਰੋੜ ਰੁਪਏ ਤੋਂ ਵੱਧ ਦਾ ਮੁਨਾਫਾ ਅਤੇ ਸੰਪਤੀਆਂ ਹਾਸਲ ਕਰਨ ਲਈ ਬੰਦ ਹੋ ਚੁੱਕੇ ਪ੍ਰਿੰਟ ਮੀਡੀਆ ਆਉਟਲੇਟ ਦੀਆਂ ਜਾਇਦਾਦਾਂ 'ਤੇ ਕਬਜ਼ਾ ਕਰ ਲਿਆ। 2014 ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਹ ਦੇਖਣ ਲਈ ਜਾਂਚ ਸ਼ੁਰੂ ਕੀਤੀ ਕਿ ਕੀ ਇਸ ਕੇਸ ਵਿਚ ਕੋਈ ਮਨੀ ਲਾਂਡਰਿੰਗ ਸੀ? 18 ਸਤੰਬਰ 2015 ਨੂੰ ਇਹ ਰਿਪੋਰਟ ਦਿੱਤੀ ਗਈ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਕੇਸ ਵਿਚ ਆਪਣੀ ਜਾਂਚ ਮੁੜ ਖੋਲ੍ਹ ਦਿੱਤੀ ਹੈ।


Tanu

Content Editor

Related News