ਨੈਸ਼ਨਲ ਹੈਰਾਲਡ ਕੇਸ: ਸੋਨੀਆ-ਰਾਹੁਲ ਨੂੰ ਸੁਪਰੀਮ ਕੋਰਟ ਤੋਂ ਰਾਹਤ

02/12/2016 1:43:31 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਉੱਪ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਹੇਠਲੀ ਅਦਾਲਤ ਵਿਚ ਪੇਸ਼ੀ ਤੋਂ ਅੱਜ ਛੋਟ ਦੇ ਦਿੱਤੀ ਹੈ।
ਜੱਜ ਜਗਦੀਸ਼ ਸਿੰਘ ਕੇਹਰ ਅਤੇ ਜੱਜ ਸੀ. ਨਾਗਪੱਨ ਦੀ ਬੈਂਚ ਨੇ ਕਾਂਗਰਸ ਨੇਤਾਵਾਂ ਦੀ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਦੀਆਂ ਸਾਰੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਵੀ ਰੱਦ ਕਰ ਦਿੱਤਾ। ਕੋਰਟ ਨੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਕਿਹਾ ਕਿ ਹਾਈ ਕੋਰਟ ਨੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਹੈ। ਹਾਲਾਂਕਿ ਕਾਂਗਰਸ ਨੇਤਾਵਾਂ ''ਤੇ ਹੇਠਲੀ ਅਦਾਲਤ ਵਿਚ ਮੁਕੱਦਮਾ ਜਾਰੀ ਰਹੇਗਾ।

Tanu

This news is News Editor Tanu