ਨੈਸ਼ਨਲ ਹਾਈਵੇਅ ''ਤੇ ਟਰੱਕ ''ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
Wednesday, Jun 24, 2026 - 01:03 PM (IST)
ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਲੈਕਟ੍ਰਾਨਿਕ ਸਾਮਾਨ ਲਿਜਾ ਰਹੇ ਇਕ ਕੰਟੇਨਰ ਟਰੱਕ 'ਚ ਅੱਗ ਲੱਗ ਗਈ। ਅੱਗ 'ਚ ਲਗਭਗ 9 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 9.30 ਵਜੇ ਵਸਈ ਕੋਲ ਇਸ ਟਰੱਕ 'ਚ ਅੱਗ ਲੱਗ ਗਈ ਪਰ ਕੋਈ ਜ਼ਖ਼ਮੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਟਰੱਕ 'ਚ ਅੱਗ ਲੱਗਣ ਕਾਰਨ ਇਸ ਰੁਝੇ ਰੂਟ 'ਤੇ ਕੁਝ ਘੰਟਿਆਂ ਤੱਕ ਆਵਾਜਾਈ ਪ੍ਰਭਾਵਿਤ ਰਿਹਾ।
ਵਸਈ-ਵਿਰਾਰ ਨਗਰ ਨਿਗਮ (ਵੀਵੀਐੱਮਸੀ) ਦੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਹਿਮਦਾਬਾਦ ਵੱਲ ਜਾ ਰਹੇ ਇਸ ਟਰੱਕ 'ਚ ਜਦੋਂ ਅੱਗ ਲੱਗਣ ਦੀ ਸੂਚਨਾ ਮਿਲੀ, ਉਦੋਂ ਫਾਇਰ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ 'ਚ ਕੋਈ ਜ਼ਖ਼ਮੀ ਨਹੀਂ ਹੋਇਆ, ਕਿਉਂਕਿ ਡਰਾਈਵਰ ਅਤੇ ਹੋਰ ਟਰੱਕ ਕਰਮਚਾਰੀਆਂ ਨੇ ਅੱਗ ਫੈਲਣ ਤੋਂ ਪਹਿਲਾਂ ਟਰੱਕ 'ਚੋਂ ਛਾਲ ਮਾਰ ਦਿੱਤੀ। ਇਕ ਫਾਇਰ ਅਧਿਕਾਰੀ ਨੇ ਦੱਸਿਆ ਕਿ ਅੱਗ ਨਾਲ ਲਗਭਗ 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜੇ ਹੋਏ ਟਰੱਕ ਨੂੰ ਬਾਅਦ 'ਚ ਸੜਕ ਤੋਂ ਹਟਾਇਆ ਗਿਆ, ਉਦੋਂ ਆਵਾਜਾਈ ਆਮ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
