ਮੰਡੀ-ਕੁੱਲੂ ਨੈਸ਼ਨਲ ਹਾਈਵੇਅ ''ਤੇ ਆਵਾਜਾਈ ਠੱਪ

Sunday, Aug 18, 2019 - 10:28 AM (IST)

ਮੰਡੀ-ਕੁੱਲੂ ਨੈਸ਼ਨਲ ਹਾਈਵੇਅ ''ਤੇ ਆਵਾਜਾਈ ਠੱਪ

ਸ਼ਿਮਲਾ—ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਸੂਬੇ 'ਚ ਭਾਰੀ ਬਾਰਿਸ਼ ਕਾਰਨ ਇੱਕ ਪਾਸੇ ਤਾਂ ਹੜ੍ਹ ਵਰਗੀ ਸਥਿਤੀ ਬਣ ਚੁੱਕੀ ਹੈ ਅਤੇ ਦੂਜੇ ਪਾਸੇ ਕਈ ਥਾਵਾਂ 'ਤੇ ਭਿਆਨਕ ਰੂਪ 'ਚ ਜ਼ਮੀਨ ਖਿਸਕਣ ਕਾਰਨ ਹਾਦਸੇ ਵਾਪਰ ਰਹੇ ਹਨ। ਇਸ ਕਾਰਨ ਮੰਡੀ-ਕੁੱਲੂ ਨੈਸ਼ਨਲ ਹਾਈਵੇਅ 3 'ਤੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਭਾਰੀ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਗਈ ਹੈ ਜਦਕਿ ਹਲਕੇ ਵਾਹਨਾਂ ਦੀ ਆਵਾਜਾਈ ਚੱਲ ਰਹੀ ਹੈ। 

PunjabKesari

ਦੱਸਣਯੋਗ ਹੈ ਕਿ ਬਿਆਨ ਦਰਿਆ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਸੂਬੇ ਦੇ ਕਈ ਹਿੱਸਿਆ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਬਾਕੀ ਹਿੱਸਿਆਂ 'ਚ ਅੱਜ ਵੀ ਲਗਾਤਾਰ ਬਾਰਿਸ਼ ਹੋਵੇਗੀ।


author

Iqbalkaur

Content Editor

Related News