ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
Tuesday, Jul 21, 2026 - 10:09 AM (IST)
ਵੈੱਬ ਡੈਸਕ- ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ (NICL) ਨੇ ਅਸਿਸਟੈਂਟ ਲਈ ਭਰਤੀਆਂ ਕੱਢੀਆਂ ਹਨ। ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ।
ਆਖ਼ਰੀ ਤਰੀਕ
ਉਮੀਦਵਾਰ 7 ਅਗਸਤ 2026 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਦੇ 500 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਡਿਗਰੀ ਪੂਰੀ ਕੀਤੀ ਹੋਵੇ। 1 ਜੁਲਾਈ 2026 ਤੱਕ ਗਰੈਜੂਏਸ਼ਨ ਪਾਸ ਹੋਣ ਦਾ ਪ੍ਰਮਾਣ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। ਐੱਸਸੀ, ਐੱਸਟੀ, ਓਬੀਸੀ, ਪੀਡਬਲਿਊਡੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ 3 ਤੋਂ 13 ਸਾਲ ਦੀ ਛੋਟ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
