ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਰਾਸ਼ਟਰੀ ਸ਼ੋਕ ਦਾ ਐਲਾਨ, ਕੱਲ ਕੈਬਨਿਟ 'ਚ ਦਿੱਤੀ ਜਾਵੇਗੀ ਸ਼ਰਧਾਂਜਲੀ

Sunday, Mar 17, 2019 - 10:28 PM (IST)

ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਰਾਸ਼ਟਰੀ ਸ਼ੋਕ ਦਾ ਐਲਾਨ, ਕੱਲ ਕੈਬਨਿਟ 'ਚ ਦਿੱਤੀ ਜਾਵੇਗੀ ਸ਼ਰਧਾਂਜਲੀ

ਨਵੀਂ ਦਿੱਲੀ (ਏਜੰਸੀ)- ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਐਤਵਾਰ ਨੂੰ ਲੰਬੀ ਬੀਮਾਰੀ ਕਾਰਨ 63 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਕੇਂਦਰ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰੀ ਸ਼ੋਕ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਸਨਮਾਨ ਵਿਚ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ। ਪਾਰੀਕਰ ਨੂੰ ਕਲ ਕੈਬਨਿਟ ਮੀਟਿੰਗ ਵਿਚ ਸ਼ਰਧਾਂਜਲੀ ਦਿੱਤੀ ਜਾਵੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਪੂਰੇ ਦੇਸ਼ ਨੂੰ ਦਿੱਤੀ। ਪਾਰੀਕਰ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 18 ਮਾਰਚ ਨੂੰ ਰਾਸ਼ਟਰੀ ਸ਼ੋਕ ਐਲਾਨ ਦਿੱਤਾ ਹੈ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਦੇ ਨਾਲ ਸੂਬਿਆਂ ਅਤੇ ਕੇਂਦਰ ਸ਼ਾਸਤ ਸੂਬਿਆਂ ਦੀਆਂ ਰਾਜਧਾਨੀਆਂ ਨੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ। ਪਾਰੀਕਰ ਦਾ ਅੰਤਿਮ ਸੰਸਕਾਰ ਪਣਜੀ ਵਿਚ ਕਲ ਸ਼ਾਮ ਪੰਜ ਵਜੇ ਹੋਵੇਗਾ।

ਗੋਆ ਵਿਚ ਸੋਮਵਾਰ ਨੂੰ ਸਾਰੇ ਸਰਕਾਰੀ ਸੰਸਥਾਨ ਰਹਿਣਗੇ ਬੰਦ

PunjabKesari


author

Sunny Mehra

Content Editor

Related News