ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ ਤੋਂ ਬਾਅਦ ਭਾਰਤ ਸਰਕਾਰ ਨੇ ਕੀਤਾ ਰਾਸ਼ਟਰੀ ਸੋਗ ਦਾ ਐਲਾਨ
Monday, May 20, 2024 - 08:30 PM (IST)
ਜੈਤੋ (ਪਰਾਸ਼ਰ) : ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਇਸਲਾਮਿਕ ਰਿਪਬਲਿਕ ਆਫ ਈਰਾਨ ਦੇ ਰਾਸ਼ਟਰਪਤੀ ਡਾ. ਸਈਅਦ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ। ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਭਾਰਤ ਸਰਕਾਰ ਨੇ ਦੇਸ਼ ਭਰ ਵਿਚ 21 ਮਈ 2024 (ਮੰਗਲਵਾਰ) ਨੂੰ ਇਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਜੰਗਲ ਤੱਕ ਪਹੁੰਚੀ ਖੇਤ 'ਚ ਨਾੜ ਨੂੰ ਲਾਈ ਅੱਗ, ਕਈ ਜਾਨਵਰਾਂ ਦੇ ਮਾਰੇ ਜਾਣ ਦਾ ਖ਼ਦਸ਼ਾ
ਦੇਸ਼ ਭਰ ਦੀਆਂ ਸਾਰੀਆਂ ਇਮਾਰਤਾਂ ਜਿੱਥੇ ਨਿਯਮਤ ਤੌਰ 'ਤੇ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਸ ਦਿਨ ਕੋਈ ਵੀ ਸਰਕਾਰੀ ਮਨੋਰੰਜਨ ਸਰਗਰਮੀਆਂ ਆਯੋਜਿਤ ਨਹੀਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- 'ਇਹ ਤਾਂ ਚੰਗੀਆਂ ਗੱਲਾਂ ਨਹੀਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e