ਕਸ਼ਮੀਰ ਦੀਆਂ ਸੜਕਾਂ ''ਤੇ ਉਤਰੇ NSA, ਲੋਕਾਂ ਨਾਲ ਖਾਧਾ ਖਾਣਾ
Wednesday, Aug 07, 2019 - 06:02 PM (IST)

ਸ਼ੋਪੀਆਂ— ਧਾਰਾ-370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਗੱਲ ਦਾ ਉਦਾਹਰਣ ਨੇ ਇਹ ਤਸਵੀਰਾਂ। ਜੀ ਹਾਂ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲੇ ਸ਼ੋਪੀਆਂ ਦੀਆਂ ਸੜਕਾਂ 'ਤੇ ਨਜ਼ਰ ਆਏ ਅਤੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਖਾਣਾ ਵੀ ਖਾਧਾ। ਅਜੀਤ ਡੋਭਾਲ ਨੇ ਉੱਥੋ ਦੇ ਹਾਲਾਤਾਂ 'ਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇੱਥੇ ਦੱਸ ਦੇਈਏ ਕਿ ਕੇਂਦਰ ਸਰਕਾਰ ਧਾਰਾ-370 ਹਟਾਏ ਜਾਣ ਤੋਂ ਬਾਅਦ ਘਾਟੀ ਦੇ ਹਾਲਾਤਾਂ 'ਤੇ ਨਜ਼ਰ ਰੱਖਣ ਲਈ ਅਜੀਤ ਡੋਭਾਲ ਨੂੰ ਭੇਜਿਆ ਹੈ। ਅਜੀਤ ਡੋਭਾਲ ਇੱਥੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਆਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਰੱਖਿਆ ਦੇ ਲਿਹਾਜ ਨਾਲ ਘਾਟੀ ਵਿਚ 10,000 ਫੌਜੀਆਂ ਨੂੰ ਭੇਜਿਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਜੰਮੂ-ਕਸ਼ਮੀਰ ਮੁੜਗਠਨ ਬਿੱਲ ਦੋਹਾਂ ਸਦਨਾਂ 'ਚ ਪਾਸ ਕਰਵਾਇਆ ਅਤੇ ਧਾਰਾ-370 ਨੂੰ ਹਟਾ ਦਿੱਤਾ ਗਿਆ। ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲਿਆ ਗਿਆ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਹੋਣਗੇ।