National Wrap Up: ਪੜ੍ਹੋ 17 ਫਰਵਰੀ ਦੀਆਂ ਵੱਡੀਆਂ ਖਬਰਾਂ

2/17/2019 5:46:58 PM

ਨਵੀਂ ਦਿੱਲੀ— ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਨੇ ਵੱਡਾ ਫੈਸਲਾ ਲਿਆ ਹੈ। ਜੰਮੂ ਅਤੇ ਕਸ਼ਮੀਰ ਦੇ 5 ਹੁਰੀਅਤ ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ 'ਚ ਕੈਬਨਿਟ ਕਮੇਟੀ ਆਨ ਸਕਿਓਰਿਟੀ (ਸੀ. ਸੀ. ਐੱਸ.) ਦੀ ਬੈਠਕ 'ਚ ਹੁਰੀਅਤ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦਾ ਆਦੇਸ਼ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਦੇਸ਼ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਹਰਿਆਣਾ 'ਚ ਲੋਕ ਸਭਾ, ਵਿਧਾਨ ਸਭਾ ਚੋਣਾਂ ਲੜਾਂਗੇ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਤਵਾਰ ਨੂੰ ਹਰਿਆਣਾ ਦੇ ਸਿਰਸਾ 'ਚ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜੇਗੀ।

ਪੀ. ਐੱਮ. ਮੋਦੀ ਨੇ 'ਮਨ ਕੀ ਬਾਤ' ਲਈ ਜਨਤਾ ਤੋਂ ਮੰਗੇ ਸੁਝਾਅ
 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੇਕ ਮਹੀਨੇ ਪ੍ਰਸਾਰਿਤ ਕੀਤੇ ਜਾਣ ਵਾਲੇ ਪ੍ਰੋਗਰਾਮ 'ਮਨ ਕੀ ਬਾਤ' ਲਈ ਜਨਤਾ ਤੋਂ ਸੁਝਾਅ ਮੰਗੇ ਹਨ।

ਪੁਲਵਾਮਾ ਹਮਲਾ : ਮੋਦੀ ਬੋਲੇ- 'ਜੋ ਅੱਗ ਤੁਹਾਡੇ ਦਿਲ 'ਚ, ਉਹ ਹੀ ਮੇਰੇ ਦਿਲ 'ਚ'
ਪੀ. ਐੱਮ. ਮੋਦੀ ਬਿਹਾਰ ਦੇ ਬਰੌਨੀ ਜ਼ਿਲੇ ਵਿਚ ਐਤਵਾਰ ਨੂੰ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਦਾ ਜ਼ਿਕਰ ਕੀਤਾ।

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਪੁਰਾਣਾ ਦਾਅ ਪੇਚ
ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਵਿਚ ਰੋਜ਼ਗਾਰ ਦੇ ਮੁੱਦੇ ਨੂੰ ਜ਼ੋਰਾਂ-ਸ਼ੋਰਾਂ ਨਾਲ ਚੁੱਕਣ 'ਤੇ ਮਿਲੀ ਸਫਲਤਾ ਦੇ ਮੱਦੇਨਜ਼ਰ ਕਾਂਗਰਸ ਹੁਣ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਦਾਅ ਪੇਚ ਲਾ ਰਹੀ ਹੈ। 

ਕਰੋਲ ਬਾਗ ਹੋਟਲ ਅੱਗ : ਹੋਟਲ ਮਾਲਕ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਹਾਲ ਹੀ 'ਚ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਸਥਿਤ ਅਰਪਿਤ ਹੋਟਲ ਵਿਚ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ 17 ਲੋਕਾਂ ਨੂੰ ਜਾਨ ਗਵਾਉਣੀ ਪਈ।

ਪੁਲਵਾਮਾ ਹਮਲਾ : ਸ਼ਹੀਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਗੁਜਰਾਤ ਦਾ ਵਪਾਰੀ
14 ਫਰਵਰੀ ਦੀ ਸ਼ਾਮ ਹੁੰਦੇ-ਹੁੰਦੇ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਮਿਲੀ, ਉਹ ਖ਼ਬਰ ਸੀ ਸਾਡੇ 40 ਫੌਜੀ ਜਵਾਨਾਂ ਦੇ ਸ਼ਹੀਦ ਹੋ ਜਾਣ ਦੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਆਤਮਘਾਤੀ ਹਮਲਾ ਹੋਇਆ, ਜਿਸ 'ਚ 40 ਸੀ. ਆਰ. ਪੀ. ਐੱਫ ਜਵਾਨ ਸ਼ਹੀਦ ਹੋ ਗਏ।

ਪੁਲਵਾਮਾ ਹਮਲੇ ਨੂੰ ਲੈ ਕੇ ਮੋਦੀ ਸਰਕਾਰ ਨੇ 5 ਹੁਰੀਅਤ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ
ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਨੇ ਵੱਡਾ ਫੈਸਲਾ ਲਿਆ ਹੈ। ਜੰਮੂ ਅਤੇ ਕਸ਼ਮੀਰ ਦੇ 5 ਹੁਰੀਅਤ ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।


Tanu

Edited By Tanu