ਸਕੂਲਾਂ ''ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ ''ਮੌਤ'' ਕਾਰਨ 500 ਬੇਜ਼ੁਬਾਨਾਂ ਦੀ ਗਈ ਜਾਨ, ਉੱਤਰਾਖੰਡ ''ਚ ਹਾਹਾਕਾਰ
Monday, May 04, 2026 - 04:39 PM (IST)
ਨੈਸ਼ਨਲ ਡੈਸਕ- ਪੰਜਾਬ ਸਣੇ ਪੂਰੇ ਉੱਤਰੀ ਭਾਰਤ 'ਚ ਬੀਤੇ ਕੁਝ ਦਿਨਾਂ 'ਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ। ਇਸੇ ਦੌਰਾਨ ਉੱਤਰਾਖੰਡ 'ਚ ਵੀ ਮੌਸਮ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿੱਥੋਂ ਦੇ ਚਮੋਲੀ ਜ਼ਿਲ੍ਹੇ ਦੀ ਨਿਜਮੂਲਾ ਘਾਟੀ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 500 ਤੋਂ ਵੱਧ ਬੱਕਰੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਤੂਫ਼ਾਨ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਨਿਜਮੂਲਾ ਘਾਟੀ ਦੇ ਭਨਾਲੀ ਤੋਕ ਖੇਤਰ ਵਿੱਚ ਐਤਵਾਰ ਦੇਰ ਰਾਤ ਭਾਰੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗੀ। ਇਹ ਬੱਕਰੀਆਂ 14 ਵੱਖ-ਵੱਖ ਭੇਡ ਪਾਲਕਾਂ ਦੀਆਂ ਸਨ, ਜਿਨ੍ਹਾਂ ਨੂੰ ਚਰਾਉਣ ਲਈ ਲਿਜਾਇਆ ਗਿਆ ਸੀ। ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਬੇਜ਼ੁਬਾਨਾਂ ਦੀ ਮੌਤ ਨਾਲ ਗਰੀਬ ਪਸ਼ੂ ਪਾਲਕਾਂ ਨੂੰ ਵੱਡਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ''ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!'' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ ਲੁਟੇਰਾ ਦੱਸ ਦੇ'ਤੀ ਚਿਤਾਵਨੀ
ਇਸ ਤੋਂ ਇਲਾਵਾ ਭਾਰੀ ਬਾਰਿਸ਼ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਪਿਥੌਰਾਗੜ੍ਹ 4 ਮਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ। ਰਾਜਧਾਨੀ ਦੇਹਰਾਦੂਨ ਵਿੱਚ ਤੇਜ਼ ਹਵਾਵਾਂ ਅਤੇ ਬਾਰਿਸ਼ ਕਾਰਨ ਕਈ ਥਾਵਾਂ 'ਤੇ ਦਰੱਖਤ ਡਿੱਗ ਗਏ, ਜਿਸ ਨਾਲ ਬਿਜਲੀ ਦੀ ਸਪਲਾਈ ਕਈ ਘੰਟਿਆਂ ਤੱਕ ਠੱਪ ਰਹੀ।
ਮੌਸਮ ਵਿਭਾਗ ਨੇ 4 ਅਤੇ 5 ਮਈ ਲਈ ਸੂਬੇ ਵਿੱਚ 'ਆਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਮੁਤਾਬਕ ਦੇਹਰਾਦੂਨ, ਟਿਹਰੀ, ਪੌੜੀ, ਹਰਿਦੁਆਰ, ਨੈਨੀਤਾਲ, ਚੰਪਾਵਤ ਅਤੇ ਊਧਮ ਸਿੰਘ ਨਗਰ ਵਿੱਚ ਭਾਰੀ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ, ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
ਸੂਬੇ ਦੇ ਆਫ਼ਤ ਪ੍ਰਬੰਧਨ ਕੇਂਦਰ ਨੇ ਯਾਤਰੀਆਂ ਅਤੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਪਹਾੜੀ ਰਸਤਿਆਂ 'ਤੇ ਸਫ਼ਰ ਕਰਨ ਤੋਂ ਬਚਣ। ਪਸ਼ੂ ਪਾਲਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਖੁੱਲ੍ਹੇ ਮੈਦਾਨਾਂ ਜਾਂ ਦਰੱਖਤਾਂ ਦੇ ਹੇਠਾਂ ਨਾ ਬੰਨ੍ਹਣ।
ਇਹ ਵੀ ਪੜ੍ਹੋ- ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ ਝਪਕੀ ! 6 ਜੀਆਂ ਦੀ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
