ਨਵਜੋਤ ਸਿੱਧੂ ਹੀ ਨਹੀਂ ਹਰਸਿਮਰਤ ਬਾਦਲ ਵੀ ਜਾਵੇਗੀ ਪਾਕਿ

11/25/2018 2:15:30 AM

ਨਵੀਂ ਦਿੱਲੀ / ਚੰਡੀਗੜ੍ਹ— ਕਰਤਾਰਪੁਰ ਕੋਰੀਡੋਰ ਦੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਾਕਿਸਤਾਨ ਜਾਵੇਗੀ। ਹਾਲਾਂਕਿ ਹਰਸਿਮਰਤ ਬਾਦਲ ਨੂੰ ਪਾਕਿ ਵਲੋਂ ਕਰਤਾਰਪੁਰ ਕੋਰੀਡੋਰ ਦੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ 'ਚ ਸ਼ਾਮਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਕੰਮ 'ਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਆਪਣੀ ਥਾਂ 2 ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਸਿੰਘ ਪੁਰੀ ਨੂੰ ਇਸ ਸਮਾਰੋਹ 'ਚ ਸ਼ਾਮਲ ਹੋਣ ਲਈ ਕਿਹਾ ਹੈ। 
ਪਾਕਿ ਵਲੋਂ 28 ਨਵੰਬਰ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ, ਜਿਸ ਦੇ ਸਬੰਧ 'ਚ ਪਾਕਿ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਸ ਸਮਾਰੋਹ 'ਚ ਸ਼ਾਮਲ ਹੋਣ ਦਾ ਸੱਦਾ ਭੇਜਿਆ ਹੈ।


Related News