ਹਸਪਤਾਲ ''ਚ ਭਰਤੀ ਨਵਜੋਤ ਸਿੰਘ ਸਿੱਧੂ, ਮੋਦੀ ਨੇ ਟਵੀਟ ਕਰ ਕੇ ਕਿਹਾ ''ਫਾਈਟਰ''

10/07/2015 1:38:51 PM


ਨਵੀਂ ਦਿੱਲੀ- ਸਾਬਕਾ ਕ੍ਰਿਕਟਰ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਖਰਾਬ ਸਿਹਤ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਭਰਤੀ ਹਨ। ਆਪਣੀ ਬੀਮਾਰੀ ਬਾਰੇ ਉਨ੍ਹਾਂ ਨੇ ਟਵਿੱਟਰ ''ਤੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਰੱਬ ਦੀ ਕਿਰਪਾ ਨਾਲ ਮੈਂ ਜਲਦੀ ਠੀਕ ਹੋ ਜਾਵਾਂਗਾ। 
ਨਵਜੋਤ ਸਿੰਘ ਸਿੱਧੂ ਦੇ ਇਸ ਟਵੀਟ ''ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਅਤੇ ਜਲਦੀ ਠੀਕ ਹੋਣ ਦੀ ਦੁਆ ਕੀਤੀ। ਮੋਦੀ ਨੇ ਉਨ੍ਹਾਂ ਨੂੰ ''ਫਾਈਟਰ'' ਦੱਸਿਆ। ਮੋਦੀ ਨੇ ਟਵੀਟ ਕੀਤਾ ਕਿ ਤੁਸੀਂ ਇਕ ਫਾਈਟਰ ਹੋ ਤੇ ਜਲਦੀਆਂ ਹੀ ਇਸ ਬੀਮਾਰੀ ਤੋਂ ਬਾਹਰ ਆ ਜਾਓਗੇ। ਮੇਰੀਆਂ ਦੁਆਵਾਂ ਤੁਹਾਡੇ ਨਾਲ ਹਨ। 
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਗੋਡੇ ''ਤੇ ਕੈਲਾਸ਼ ਮਾਨਸਰੋਵਰ ਯਾਤਰਾ ਦੌਰਾਨ ਸੱਟ ਲੱਗ ਗਈ ਸੀ ਅਤੇ ਇਸ ਸੱਟ ਨੂੰ ਉਨ੍ਹਾਂ ਨੇ ਗੰਭੀਰ ਨਹੀਂ ਲਿਆ। ਜਿਸ ਕਾਰਨ ਉਨ੍ਹਾਂ ਦੀ ਲੱਤ ਦੀ ਨਾੜ ''ਚ ਖੂਨ ਦਾ ਥੱਕਾ ਜੰਮ ਗਿਆ, ਜਿਸ ਤੋਂ ਬਾਅਦ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਹਾਲਾਂਕਿ ਸਿੱਧੂ ਦੀ ਹਾਲਤ ਖਤਰੇ ਤੋਂ ਬਾਹਰ ਹੈ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Tanu

This news is News Editor Tanu