ਦੁਲਹਨ ਵਾਂਗ ਸਜ ਗਿਆ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਤੁਸੀਂ ਵੀ ਕਰੋ ਦਰਸ਼ਨ

Thursday, Oct 03, 2024 - 12:18 PM (IST)

ਦੁਲਹਨ ਵਾਂਗ ਸਜ ਗਿਆ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਤੁਸੀਂ ਵੀ ਕਰੋ ਦਰਸ਼ਨ

ਕਟੜਾ- ਸ਼ਾਰਦੀਯ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਨੂੰ ਲੈ ਕੇ ਵੈਸ਼ਨੋ ਦੇਵੀ ਭਵਨ 'ਤੇ ਸਜਾਵਟ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ। ਮਾਤਾ ਦਾ ਦਰਬਾਰ ਦੁਲਹਨ ਵਾਂਗ ਸਜ ਕੇ ਤਿਆਰ ਹੋ ਗਿਆ ਹੈ। ਇਸ ਸਜਾਵਟ ਵਿਚ ਰੰਗ-ਬਿਰੰਗੀਆਂ ਲਾਈਟਾਂ ਜ਼ਰੀਏ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਦੱਸ ਦੇਈਏ ਕਿ ਇਸ ਵਾਰ ਨਰਾਤੇ 3 ਤੋਂ 11 ਅਕਤੂਬਰ ਤੱਕ ਹਨ।

ਇਹ ਵੀ ਪੜ੍ਹੋ- ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਲਿਆ ਗਿਆ ਵੱਡਾ ਫ਼ੈਸਲਾ

PunjabKesari

ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨਰਾਤਿਆਂ ਦੌਰਾਨ ਵੈਸ਼ਨੋ ਦੇਵੀ ਭਵਨ 'ਤੇ ਨਮਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਹਰਸੰਭਵ ਕੋਸ਼ਿਸ਼ ਕਰ ਰਿਹਾ ਹੈ, ਤਾਂ ਕਿ ਨਰਾਤਿਆਂ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਮਾਂ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, 3 ਅਕਤੂਬਰ ਤੋਂ ਹੋਣ ਜਾ ਰਹੀ ਇਹ ਵੱਡੀ ਤਬਦੀਲੀ

PunjabKesari

ਉੱਥੇ ਹੀ ਕਟੜਾ ਦੀ ਗੱਲ ਕੀਤੀ ਜਾਵੇ ਤਾਂ ਕਟੜਾ ਵਿਚ ਸ਼ਰਧਾਲੂਆਂ ਦੇ ਸਵਾਗਤ ਲਈ ਡਿਓਟੀਆਂ ਦਾ ਨਿਰਮਾਣ ਕੰਮ ਲੱਗਭਗ ਮੁਕੰਮਲ ਹੋ ਗਿਆ ਹੈ। ਬਾਣਗੰਗਾ ਸਥਿਤ ਦੱਖਣੀ ਡਿਓਟੀ ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰ ਵਾਰ ਵਾਂਗ ਇਸ ਵਾਰ ਵੀ ਸਜਾਵਟ ਵਿਚ ਰੰਗ-ਬਿਰੰਗੇ ਫੁੱਲਾਂ ਨਾਲ ਦੇਸੀ ਅਤੇ ਵਿਦੇਸ਼ੀ ਫੁਲਾਂ ਨੂੰ ਤਰਜੀਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 56 ਸਾਲ ਬਰਫ਼ 'ਚ ਦੱਬਿਆ ਰਿਹਾ ਫ਼ੌਜੀ ਮੁੰਸ਼ੀਰਾਮ, ਹੁਣ ਨਸੀਬ ਹੋਵੇਗੀ ਆਪਣੇ ਪਿੰਡ ਦੀ ਮਿੱਟੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News