ਛੱਤੀਸਗੜ੍ਹ ਦੇ ਬੀਜਾਪੁਰ ''ਚ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ’ਚ ਦੋ ਨਕਸਲੀ ਢੇਰ

Saturday, Mar 23, 2024 - 08:02 PM (IST)

ਛੱਤੀਸਗੜ੍ਹ ਦੇ ਬੀਜਾਪੁਰ ''ਚ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ’ਚ ਦੋ ਨਕਸਲੀ ਢੇਰ

ਬੀਜਾਪੁਰ, (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲੇ ’ਚ ਸ਼ਨੀਵਾਰ ਸੁਰੱਖਿਆ ਫੋਰਸਾਂ ਨੇ ਇਕ ਮੁਕਾਬਲੇ ਦੌਰਾਨ ਦੋ ਨਕਸਲੀਆਂ ਨੂੰ ਮਾਰ ਦਿੱਤਾ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਪੀਡੀਆ ਪਿੰਡ ਦੇ ਜੰਗਲਾਂ ’ਚ ਸ਼ਨੀਵਾਰ ਸਵੇਰੇ ਕਰੀਬ 8.30 ਵਜੇ ਆਪ੍ਰੇਸ਼ਨ ਦੌਰਾਨ ਜਦੋਂ ਜਵਾਨ ਜੰਗਲ ’ਚ ਗਸ਼ਤ ਕਰ ਰਹੇ ਸਨ ਤਾਂ ਨਕਸਲੀਆਂ ਨੇ ਜਵਾਨਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਤੋਂ ਬਾਅਦ ਜਦੋਂ ਜਵਾਨਾਂ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਉਥੋਂ ਦੋ ਨਕਸਲੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ ਹੋਏ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਕਰੀਬ 10 ਵਜੇ ਬਸਤਰ ਫਾਈਟਰਜ਼ ਦੇ ਕਾਂਸਟੇਬਲ ਰਾਕੇਸ਼ ਕੁਮਾਰ ਤੇ ਵਿਕਾਸ ਕੁਮਾਰ ਜਗਰਗੁੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਡੋਡੀਤੁਮਨਾਰ ਦੇ ਜੰਗਲ ’ਚ ਨਕਸਲੀਆਂ ਵੱਲੋਂ ਵਿਛਾਈ ਗਈ ਬਾਰੂਦੀ ਸੁਰੰਗ ਨਾਲ ਟਕਰਾਅ ਕੇ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਰਾਏਪੁਰ ਭੇਜਿਆ ਗਿਆ ਹੈ। ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।


author

Rakesh

Content Editor

Related News