ਨਕਸਲੀਆਂ ਨੇ ਬਾਰੂਦੀ ਸੁਰੰਗ 'ਚ ਕੀਤਾ ਧਮਾਕਾ, 10 ਜਵਾਨ ਸ਼ਹੀਦ

04/26/2023 3:42:25 PM

ਰਾਏਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦੰਤੇਵਾੜਾ ਜ਼ਿਲ੍ਹੇ 'ਚ ਬਾਰੂਦੀ ਸੁਰੰਗ 'ਚ ਹੋਏ ਧਮਾਕੇ 'ਚ ਸੁਰੱਖਿਆ ਫ਼ੋਰਸ ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਰਨਪੁਰ ਥਾਣਾ ਖੇਤਰ 'ਚ ਨਕਸਲੀਆਂ ਨੇ ਬਾਰੂਦੀ ਸੁਰੰਗ 'ਚ ਧਮਾਕਾ ਕਰ ਦਿੱਤਾ। ਇਸ ਘਟਨਾ 'ਚ ਜ਼ਿਲ੍ਹਾ ਰਿਜ਼ਰਵ ਗਾਰਡ ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਅਰਨਪੁਰ ਥਾਣਾ ਖੇਤਰ 'ਚ ਮਾਓਵਾਦੀ ਕੈਡਰ ਦੀ ਮੌਜੂਦਗੀ ਦੀ ਸੂਚਨਾ 'ਤੇ ਦੰਤੇਵਾੜਾ ਤੋਂ ਡੀ.ਆਰ.ਜੀ. ਫ਼ੋਰਸ ਨੂੰ ਨਕਸਲ ਵਿਰੋਧੀ ਮੁਹਿੰਮ 'ਚ ਰਵਾਨਾ ਕੀਤਾ ਗਿਆ ਸੀ। ਪੁਲਸ ਅਧਿਕਾਰੀਆਂ ਨੇਦੱਸਿਆ ਕਿ ਮੁਹਿੰਮ ਤੋਂ ਬਾਅਦ ਵਾਪਸੀ ਦੌਰਾਨ ਮਾਓਵਾਦੀਆਂ ਨੇ ਅਰਨਪੁਰ ਮਾਰਗ 'ਤੇ ਬਾਰੂਦੀ ਸੁਰੰਗ 'ਚ ਧਮਾਕਾ ਕਰ ਦਿੱਤਾ। ਇਸ ਘਟਨਾ 'ਚ ਮੁਹਿੰਮ 'ਚ ਸ਼ਾਮਲ ਡੀ.ਆਰ.ਜੀ. ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਲਈ ਐਡੀਸ਼ਨਲ ਫ਼ੋਰਸ ਰਵਾਨਾ ਕੀਤੀ ਗਈ ਹੈ। ਇਸ ਸੰਬੰਧ 'ਚ ਵੱਧ ਜਾਣਕਾਰੀ ਲਈ ਜਾ ਰਹੀ ਹੈ।


DIsha

Content Editor

Related News