ਨਕਸਲੀਆਂ ਨੇ ਬੰਬ ਨਾਲ ਉਡਾਇਆ ਭਾਜਪਾ ਦਾ ਚੋਣ ਦਫਤਰ

04/26/2019 2:14:25 PM

ਪਲਾਮੂ-ਝਾਰਖੰਡ ਦੇ ਪਲਾਮੂ ਜ਼ਿਲੇ 'ਚ ਨਕਸਲੀਆਂ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਦਫਤਰ ਨੂੰ ਬੰਬ ਵਿਸਫੋਟ ਨਾਲ ਉਡਾ ਦਿੱਤਾ। ਦਫਤਰ ਹਰਿਹਰਗੰਜ 'ਚ ਇੱਕ ਬੱਸ ਸਟੈਂਡ ਦੇ ਕੋਲ ਸਥਿਤ ਹੈ। ਇਸ ਹਾਦਸੇ ਤੋਂ ਬਾਅਦ ਸਥਾਨਿਕ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਲੋਕ ਆਪਣੇ-ਆਪਣੇ ਘਰਾਂ 'ਚ ਬੈਠੇ ਹੋਏ ਹਨ। ਹਾਦਸੇ ਨੂੰ ਅੰਜ਼ਾਮ ਦੇਣ ਤੋਂ ਬਾਅਦ ਅੱਤਵਾਦੀ ਸੀ. ਪੀ. ਆਈ (ਮਾਓਵਾਦੀ) ਜਿੰਦਾਬਾਦ-ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਬਿਹਾਰ ਵੱਲ ਫਰਾਰ ਹੋ ਗਏ। ਪੁਲਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 

PunjabKesari

ਮਿਲੀ ਜਾਣਕਾਰੀ ਮੁਤਾਬਕ ਸੀ. ਪੀ. ਆਈ (ਮਾਓਵਾਦੀ) ਦੇ 12 ਅੱਤਵਾਦੀਆਂ ਨੇ ਵੀਰਵਾਰ ਦੇਰ ਰਾਤ ਪੁਰਾਣੇ ਬੱਸ ਸਟੈਂਡ ਸਥਿਤ ਭਾਰਤੀ ਜਨਤਾ ਪਾਰਟੀ ਦੇ ਚੋਣ ਦਫਤਰ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਹ ਹਾਦਸਾ ਰਾਤ 12.25 ਵਜੇ ਵਾਪਰਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਰਿਹਰਗੰਜ ਥਾਣਾ ਇੰਚਾਰਜ ਵੰਸ਼ ਨਰਾਇਣ ਸਿੰਘ ਨੇ ਦੱਸਿਆ ਹੈ ਕਿ ਕ੍ਰਿਸ਼ਣ ਗੁਪਤਾ ਦੀ ਉਸਾਰੀ ਅਧੀਨ ਮਕਾਨ 4-5 ਦਿਨ ਪਹਿਲਾਂ ਹੀ ਭਾਜਪਾ ਦਾ ਚੋਣ ਦਫਤਰ ਵਜੋਂ ਖੁੱਲਿਆ ਸੀ, ਜਿਸ ਨੂੰ ਅੱਤਵਾਦੀਆਂ ਨੇ ਧਮਾਕੇ ਨਾਲ ਤਬਾਹ ਕਰ ਦਿੱਤਾ।

PunjabKesari

ਦੱਸਣਯੋਗ ਹੈ ਕਿ ਪਾਲਮੂ ਲੋਕ ਸਭਾ ਸੀਟ ਲਈ 29 ਅਪ੍ਰੈਲ ਨੂੰ ਵੋਟਿੰਗ ਹੋਵੇਗੀ। 

 

 


Iqbalkaur

Content Editor

Related News