ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸ਼ਵਾਸ ਪ੍ਰਸਤਾਵ

Wednesday, Mar 13, 2024 - 02:47 PM (IST)

ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸ਼ਵਾਸ ਪ੍ਰਸਤਾਵ

ਹਰਿਆਣਾ (ਭਾਸ਼ਾ)- ਹਰਿਆਣਾ 'ਚ ਨਾਇਬ ਸਿੰਘ ਸੈਣੀ ਸਰਕਾਰ ਨੇ ਬੁੱਧਵਾਰ ਨੂੰ ਇੱਥੇ ਵਿਧਾਨ ਸਭਾ 'ਚ ਜ਼ੁਬਾਨੀ ਵੋਟ ਨਾਲ ਵਿਸ਼ਵਾਸ ਪ੍ਰਸਤਾਵ ਜਿੱਤ ਲਿਆ। ਪ੍ਰਸਤਾਵ 'ਤੇ 2 ਘੰਟੇ ਤੱਕ ਚਰਚਾ ਹੋਈ। ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਵਹਿਪ ਜਾਰੀ ਕਰ ਕੇ ਆਪਣੇ 10 ਵਿਧਾਇਕਾਂ ਨੂੰ ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਦੌਰਾਨ ਸਦਨ ਤੋਂ ਗੈਰ-ਹਾਜ਼ਰ ਰਹਿਣ ਲਈ ਕਿਹਾ ਸੀ। ਹਾਲਾਂਕਿ ਜਦੋਂ ਵਿਸ਼ਵਾਸ ਵੋਟ ਦਾ ਮੁੱਦਾ ਚੁੱਕਿਆ ਗਿਆ ਤਾਂ ਉਸ ਦੇ 5 ਵਿਧਾਇਕ ਸਦਨ ਛੱਡ ਕੇ ਚਲੇ ਗਏ।

ਇਹ ਵੀ ਪੜ੍ਹੋ : ਭਾਜਪਾ ਨਾਲ ਨਾਰਾਜ਼ਗੀ ਦੀਆਂ ਖ਼ਬਰਾਂ ਵਿਚਾਲੇ ਬੋਲੇ ਅਨਿਲ ਵਿਜ- ਮੈਂ ਪਾਰਟੀ ਦਾ ਭਗਤ ਹਾਂ

90 ਮੈਂਬਰੀ ਰਾਜ ਵਿਧਾਨ ਸਭਾ 'ਚ, ਭਾਜਪਾ ਦੇ 41 ਵਿਧਾਇਕ ਹਨ ਅਤੇ ਉਸ ਨੂੰ 7 'ਚੋਂ 6 ਆਜ਼ਾਦ ਵਿਧਾਇਕਾਂ ਦੇ ਨਾਲ-ਨਾਲ ਹਰਿਆਣਾ ਲੋਕਹਿੱਤ ਪਾਰਟੀ ਦੇ ਇਕਮਾਤਰ ਵਿਧਾਇਕ ਗੋਪਾਲ ਕਾਂਡਾ ਦਾ ਵੀ ਸਮਰਥਨ ਪ੍ਰਾਪਤ ਹੈ। ਸਦਨ 'ਚ ਜੇਜੇਪੀ ਦੇ 10 ਵਿਧਾਇਕ ਹਨ। ਮੁੱਖ ਵਿਰੋਧੀ ਦਲ ਕਾਂਗਰਸ ਕੋਲ 30 ਵਿਧਾਇਕ ਹਨ, ਜਦੋਂ ਕਿ ਇੰਡੀਅਨ ਨੈਸ਼ਨਲ ਲੋਕਦਲ ਕੋਲ ਇਕ ਵਿਧਾਇਕ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

DIsha

Content Editor

Related News