ਨਾਇਬ ਸਿੰਘ ਸੈਣੀ ਨੇ ਹਰਿਆਣਾ ''ਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

Wednesday, Oct 16, 2024 - 04:22 PM (IST)

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਕੁਝ ਘੰਟੇ ਪਹਿਲਾਂ ਪੰਚਕੂਲਾ 'ਚ ਹੋਈ ਮੀਟਿੰਗ ਵਿਚ ਸੈਣੀ ਨੂੰ ਸਰਬਸੰਮਤੀ ਨਾਲ ਹਰਿਆਣਾ ਵਿਚ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਪਾਰਟੀ ਦੇ ਕੇਂਦਰੀ ਆਬਜ਼ਰਵਰ ਵਜੋਂ ਮੀਟਿੰਗ ਵਿਚ ਸ਼ਾਮਲ ਹੋਏ। ਨਵੇਂ ਚੁਣੇ ਗਏ ਵਿਧਾਇਕ ਕ੍ਰਿਸ਼ਨ ਕੁਮਾਰ ਬੇਦੀ ਅਤੇ ਅਨਿਲ ਵਿਜ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। 90 ਮੈਂਬਰੀ ਰਾਜ ਵਿਧਾਨ ਸਭਾ 'ਚ ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ ਜਦਕਿ ਕਾਂਗਰਸ ਨੇ 37 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਸੈਣੀ ਵੀਰਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।


Tanu

Content Editor

Related News