JK Elections : ਗੁਰੇਜ਼ ਸੀਟ ਤੋਂ NC ਦੇ ਨਜ਼ੀਰ ਅਹਿਮਦ ਖਾਨ 1132 ਵੋਟਾਂ ਦੇ ਫ਼ਰਕ ਨਾਲ ਜਿੱਤੇ

Tuesday, Oct 08, 2024 - 01:50 PM (IST)

ਸ੍ਰੀਨਗਰ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਨੈਸ਼ਨਲ ਕਾਨਫਰੰਸ ਦੇ ਨੇਤਾ ਨਜ਼ੀਰ ਅਹਿਮਦ ਖਾਨ ਨੇ ਗੁਰੇਜ਼ ਵਿਧਾਨ ਸਭਾ ਸੀਟ ਤੋਂ ਲਗਾਤਾਰ ਚੌਥੀ ਵਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਫਕੀਰ ਮੁਹੰਮਦ ਖਾਨ ਨੂੰ 1,132 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ

ਦੱਸ ਦੇਈਏ ਕਿ ਨਜ਼ੀਰ ਅਹਿਮਦ ਖਾਨ ਨੂੰ 8,378 ਵੋਟਾਂ ਮਿਲੀਆਂ, ਜਦੋਂਕਿ ਉਨ੍ਹਾਂ ਦੇ ਭਾਜਪਾ ਵਿਰੋਧੀ ਨੂੰ 7,246 ਵੋਟਾਂ ਮਿਲੀਆਂ। ਨਜ਼ੀਰ ਅਹਿਮਦ ਖਾਨ 2002, 2008 ਅਤੇ 2014 ਵਿੱਚ ਵੀ ਇਸ ਸੀਟ ਤੋਂ ਚੁਣੇ ਗਏ ਸਨ, ਜਦਕਿ ਫਕੀਰ ਮੁਹੰਮਦ ਖਾਨ 1996 ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ। ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਨਜ਼ੀਰ ਅਹਿਮਦ ਖਾਨ ਨੇ 2014 ਦੀਆਂ ਚੋਣਾਂ ਲਗਭਗ 100 ਵੋਟਾਂ ਦੇ ਮਾਮੂਲੀ ਫ਼ਰਕ ਨਾਲ ਜਿੱਤੀਆਂ ਸਨ। ਕੰਟਰੋਲ ਰੇਖਾ ਦੇ ਨੇੜੇ ਸਥਿਤ ਗੁਰੇਜ਼, ਜੰਮੂ ਅਤੇ ਕਸ਼ਮੀਰ ਦਾ ਸਭ ਤੋਂ ਛੋਟਾ ਹਲਕਾ ਹੈ ਅਤੇ ਇਹ ਸੀਟ ਅਨੁਸੂਚਿਤ ਕਬੀਲਿਆਂ ਲਈ ਰਾਖਵੀਂ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਘਾਟੀ ਵਿੱਚ ਭਾਜਪਾ ਦਾ ਖਾਤਾ ਖੋਲ੍ਹਣ ਦੀ ਉਮੀਦ ਨਾਲ ਇੱਥੇ ਇੱਕ ਰੈਲੀ ਨੂੰ ਸੰਬੋਧਨ ਕੀਤਾ ਸੀ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News