ਨੇਕਾਂ ਨੇ ਡਲ ਝੀਲ ਅਗਨੀਕਾਂਡ ਦੀ ਜਾਂਚ ਦੀ ਕੀਤੀ ਮੰਗ, ਤਿੰਨ ਸੈਲਾਨੀਆਂ ਦੀ ਹੋਈ ਸੀ ਮੌਤ
Monday, Nov 13, 2023 - 05:31 PM (IST)
ਸ਼੍ਰੀਨਗਰ (ਭਾਸ਼ਾ)- ਨੈਸ਼ਨਲ ਕਾਨਫਰੰਸ (ਨੇਕਾਂ) ਨੇ ਇੱਥੇ ਡਲ ਝੀਲ ਵਿਚ ਇਕ ਹਾਊਸਬੋਟ 'ਚ ਅੱਗ ਲੱਗਣ ਦੀ ਘਟਨਾ ਦੀ ਸੋਮਵਾਰ ਨੂੰ ਵਿਆਪਕ ਜਾਂਚ ਦੀ ਮੰਗ ਕੀਤੀ ਹੈ। ਇਸ ਘਟਨਾ ਵਿਚ ਤਿੰਨ ਬੰਗਲਾਦੇਸ਼ੀ ਸੈਲਾਨੀ ਮਾਰੇ ਗਏ ਸਨ। ਨੈਸ਼ਨਲ ਕਾਨਫਰੰਸ ਦੇ ਮੁੱਖ ਬੁਲਾਰੇ ਤਨਵੀਰ ਸਾਦਿਕ ਨੇ ਅੱਗ ਨਾਲ ਪ੍ਰਭਾਵਿਤ ਹਾਊਸਬੋਟ ਮਾਲਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਕ ਬਿਆਨ ਵਿਚ ਕਿਹਾ,"ਇਹ ਬਹੁਤ ਦੁਖਦਾਈ ਹੈ ਕਿ ਸੈਲਾਨੀਆਂ ਦੀ ਜਾਨ ਚਲੀ ਗਈ।" ਕਿਸੇ ਵੀ ਬੋਟਹਾਊਸ ਮਾਲਕ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤੇ ਬਿਨਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।”
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਡਲ ਝੀਲ 'ਚ ਅੱਗ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ
ਸਾਦਿਕ ਨੇ ਉੱਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਡਲ ਝੀਲ ਦੀ ਅੱਗ ਨਾਲ ਪ੍ਰਭਾਵਿਤ ਹਾਊਸਬੋਟ ਮਾਲਕਾਂ ਨੂੰ ਤੁਰੰਤ ਘੱਟ ਵਿਆਜ ਦਰ 'ਤੇ ਕਰਜ਼ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ,''ਇਨ੍ਹਾਂ ਮਾਲਕਾਂ ਨੂੰ ਆਪਣੀਆਂ ਕਿਸ਼ਤੀਆਂ ਦੁਬਾਰਾ ਬਣਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹਨ।'' ਸਾਦਿਕ ਨੇ ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਦੇ ਨਿਰਦੇਸ਼ਾਂ 'ਤੇ ਹਾਊਸਬੋਟ ਮਾਲਕਾਂ ਨਾਲ ਮੁਲਾਕਾਤ ਕੀਤੀ ਸੀ। ਮਸ਼ਹੂਰ ਡਲ ਝੀਲ 'ਚ ਸ਼ਨੀਵਾਰ ਨੂੰ ਇਕ ਹਾਊਸਬੋਟ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਤਿੰਨ ਬੰਗਲਾਦੇਸ਼ੀ ਸੈਲਾਨੀਆਂ ਦੀ ਮੌਤ ਹੋ ਗਈ ਜਦਕਿ 8 ਲੋਕਾਂ ਨੂੰ ਬਚਾ ਲਿਆ ਗਿਆ। ਅੱਗ ਲੱਗਣ ਨਾਲ ਕਰੋੜਾਂ ਰੁਪਏ ਦੀ ਹਾਊਸਬੋਟ ਸੜ ਕੇ ਸੁਆਹ ਹੋ ਗਈਆਂ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8