ਸਰਕਾਰ ਬਣਾਉਣ ਲਈ ਕਾਂਗਰਸ ਨਾਲ ਗੱਲਬਾਤ ਕਰ ਰਹੀ NC, ਹੋਵੇਗੀ LG ਨਾਲ ਮੁਲਾਕਾਤ

Thursday, Oct 10, 2024 - 04:52 PM (IST)

ਸਰਕਾਰ ਬਣਾਉਣ ਲਈ ਕਾਂਗਰਸ ਨਾਲ ਗੱਲਬਾਤ ਕਰ ਰਹੀ NC, ਹੋਵੇਗੀ LG ਨਾਲ ਮੁਲਾਕਾਤ

ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਜਲਦ ਤੋਂ ਜਲਦ ਸਰਕਾਰ ਬਣਾਉਣ ਲਈ ਕਾਂਗਰਸ ਨਾਲ ਗੱਲਬਾਤ ਚੱਲ ਰਹੀ ਹੈ। ਸ੍ਰੀਨਗਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਸਮਰਥਨ ਲਈ ਕਾਂਗਰਸ ਨਾਲ ਗੱਲਬਾਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਜਲਦੀ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐੱਲਜੀ ਨਾਲ ਮੁਲਾਕਾਤ ਕਰਨ ਲਈ ਰਾਜਭਵਨ ਜਾਣਗੇ। 

ਇਹ ਵੀ ਪੜ੍ਹੋ - Ratan Tata ਦੇ ਦਿਹਾਂਤ 'ਤੇ ਸਰਕਾਰੀ ਸੋਗ ਦਾ ਐਲਾਨ, ਅੱਧਾ ਝੁਕਿਆ ਤਿਰੰਗਾ, ਜਾਣੋ ਕੀ ਰਿਹਾ ਬੰਦ

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 4 ਆਜ਼ਾਦ ਉਮੀਦਵਾਰਾਂ ਨੇ ਵੀ ਨੈਸ਼ਨਲ ਕਾਨਫਰੰਸ ਦਾ ਸਮਰਥਨ ਕੀਤਾ ਹੈ। 4 ਆਜ਼ਾਦ ਉਮੀਦਵਾਰਾਂ ਦੇ ਸਮਰਥਨ ਨਾਲ ਨੈਸ਼ਨਲ ਕਾਨਫਰੰਸ ਦੀ ਗਿਣਤੀ 46 ਹੋ ਗਈ ਹੈ, ਜਦਕਿ ਕਾਂਗਰਸ ਦੇ 6 ਮੈਂਬਰ ਹਨ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News