ਜੰਮੂ ''ਚ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Wednesday, Aug 26, 2026 - 01:58 PM (IST)

ਜੰਮੂ ''ਚ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਜੰਮੂ (ਏਜੰਸੀ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਜੰਮੂ ਇਕਾਈ ਨੇ ਬੁੱਧਵਾਰ ਨੂੰ ਦੱਸਿਆ ਕਿ ਖੁਫੀਆ ਜਾਣਕਾਰੀ ਆਧਾਰ 'ਤੇ ਚਲਾਈ ਗਈ ਇਕ ਮੁਹਿੰਮ 'ਚ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਜਿਸ 'ਚ 5.16 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਗਿਆ ਅਤੇ ਗਿਰੋਹ ਦੇ ਸ਼ੱਕੀ ਸਰਗਰਨੇ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਐੱਨਸੀਬੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਮਿਲੀ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੇਂਦਰੀ ਜੰਮੂ ਖੇਤਰ ਦੇ ਪੰਚਤੀਰਥੀ 'ਚ ਇਕ ਵਾਹਨ ਨੂੰ ਰੋਕਿਆ ਗਿਆ। ਗੱਡੀ 'ਚ ਸਵਾਰ 2 ਵਿਅਕਤੀਆਂ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ। ਦੋਵੇਂ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਬੁਲਾਰੇ ਨੇ ਕਿਹਾ ਕਿ ਬਾਰਾਮੂਲਾ ਦੇ ਇਕ ਹੋਰ ਨਿਵਾਸੀ ਬਾਰੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ, ਤੁਰੰਤ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ। ਇਹ ਵਿਅਕਤੀ ਸ਼ੱਕੀ ਨਸ਼ੀਲੇ ਪਦਾਰਥ ਤਸਕਰੀ ਨੈੱਟਵਰਕ ਦਾ ਸ਼ੱਕੀ ਸਰਗਰਨਾ ਅਤੇ ਸਪਲਾਇਰ ਹੈ। ਐੱਨਸੀਬੀ ਟੀਮ ਨੇ ਉਸ ਨੂੰ ਲੱਦਾਖ ਦੇ ਲੇਹ ਜ਼ਿਲ੍ਹੇ 'ਚ ਲੱਭ ਲਿਆ ਅਤੇ ਜ਼ਬਤੀ ਤੋਂ ਦੋ ਦਿਨਾਂ ਅੰਦਰ ਸੋਮਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜ਼ਬਤ ਕੀਤੀ ਗਈ ਹੈਰੋਇਨ ਇਕ ਸੰਗਠਿਤ ਸਰਹੱਦ ਪਾਰ ਸਪਲਾਈ ਲੜੀ ਦਾ ਹਿੱਸਾ ਹੈ।

ਸ਼ੱਕ ਹੈ ਕਿ ਇਹ ਨਸ਼ੀਲਾ ਪਦਾਰਥ ਪਾਕਿਸਤਾਨ ਤੋਂ ਆਇਆ ਸੀ ਅਤੇ ਇਸ ਨੂੰ ਉੜੀ ਬਾਰਡਰ ਸੈਕਟਰ ਰਾਹੀਂ ਭਾਰਤ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਗਨਾ ਦੀ ਤੇਜ਼ੀ ਨਾਲ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਐੱਨਸੀਬੀ ਦੀ ਇਸ ਕੋਸ਼ਿਸ਼ ਨੂੰ ਦਰਸਾਉਂਦਾ ਹੈ ਕਿ ਉਹ ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੱਕ ਸੀਮਿਤ ਰਹਿਣ ਦੀ ਬਜਾਏ ਪੂਰੇ ਤਸਕਰੀ ਨੈੱਟਵਰਕ ਨੂੰ ਨਸ਼ਟ ਕਰਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਅੱਗੇ ਦੀ ਜਾਂਚ 'ਚ ਗਿਰੋਹ ਨਾਲ ਜੁੜੇ ਸਰਹੱਦ ਪਾਰ ਦੇ ਸਪਲਾਈਕਰਤਾਵਾਂ, ਵਿੱਤੀ ਸੰਬੰਧਾਂ, ਇਸ ਨੂੰ ਲਿਆਉਣ-ਲਿਜਾਉਣ ਵਾਲੇ ਲੋਕਾਂ, ਸਥਾਨਕ ਸਹਿਯੋਗੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਵੰਡ ਲਈ ਬਣਾਏ ਗਏ ਨੈੱਟਵਰਕ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਸ ਮਹੀਨੇ ਦੀ ਸ਼ੁਰੂਆਤ 'ਚ ਐੱਨਸੀਬੀ ਜੰਮੂ ਵਲੋਂ ਕੀਤੀ ਗਈ ਹੈਰੋਇਨ ਦੀ 2 ਹੋਰ ਬਰਾਮਦਗੀ ਤੋਂ ਬਾਅਦ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News