UP ''ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

Thursday, Jun 04, 2026 - 05:44 PM (IST)

UP ''ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

ਨੈਸ਼ਨਲ ਡੈਸਕ- ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ 406.8 ਕਿੱਲੋ ਗਾਂਜਾ ਜ਼ਬਤ ਕੀਤਾ ਹੈ। ਇਸ ਮਾਮਲੇ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਇਸ ਨਸ਼ੇ ਨੂੰ ਅਸਾਮ ਦੇ ਤੇਜ਼ਪੁਰ ਤੋਂ ਉੱਤਰ ਪ੍ਰਦੇਸ਼ ਦੇ ਦੇਵਰੀਆ ਲੈ ਕੇ ਜਾ ਰਹੇ ਸਨ।

ਐੱਨਸੀਬੀ ਗੋਰਖਪੁਰ ਜ਼ੋਨ ਨੇ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (STF) ਨਾਲ ਮਿਲ ਕੇ ਬੁੱਧਵਾਰ ਨੂੰ ਦੇਵਰੀਆ ਦੇ ਸਲੇਮਪੁਰ-ਲਾਲ ਬਾਜ਼ਾਰ ਮੁੱਖ ਮਾਰਗ 'ਤੇ ਇੱਕ ਪਿਕਅੱਪ ਵੈਨ ਨੂੰ ਘੇਰਿਆ। ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਇਸ ਕਾਰਵਾਈ ਵਿੱਚ ਗੱਡੀ 'ਚੋਂ 202 ਕਿੱਲੋ ਗਾਂਜਾ ਬਰਾਮਦ ਹੋਇਆ ਅਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ

ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਐੱਨ.ਸੀ.ਬੀ. ਦੀਆਂ ਟੀਮਾਂ ਨੇ ਦੇਵਰੀਆ ਦੇ ਬਰਹਜ ਕਸਬੇ ਵਿੱਚ ਛਾਪਾ ਮਾਰਿਆ, ਜਿੱਥੇ 204.8 ਕਿੱਲੋ ਹੋਰ ਗਾਂਜਾ ਜ਼ਬਤ ਕੀਤਾ ਗਿਆ ਅਤੇ 2 ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਚਾਰੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, 1985 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਤੇ ਐੱਨ.ਸੀ.ਬੀ. ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News