NCB ਨੂੰ ਮਿਲੀ ਵੱਡੀ ਸਫ਼ਲਤਾ, 60 ਕਰੋੜ ਦਾ ਨਸ਼ੀਲਾ ਪਦਾਰਥ ਕੀਤਾ ਜ਼ਬਤ
Wednesday, Jul 17, 2024 - 04:30 PM (IST)
ਮੁੰਬਈ (ਭਾਸ਼ਾ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਨਵੀਂ ਮੁੰਬਈ 'ਚ ਇਕ ਮਹੀਨੇ ਪਹਿਲੇ ਕਰੀਬ 60 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ 'ਚ ਡਰੱਗ ਗਿਰੋਹ ਦੇ ਇਕ ਮੁੱਖ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ 26 ਜੂਨ ਨੂੰ ਵਾਸ਼ੀ 'ਚ ਨਸ਼ੀਲੇ ਪਦਾਰਥ ਜ਼ਬਤੀ ਤੋਂ ਬਾਅਦ ਜਾਂਚ ਦੌਰਾਨ ਦੋਸ਼ੀ ਸੂਫਿਆਨ ਖਾਨ ਦਾ ਨਾਂ ਸਾਹਮਣੇ ਆਇਆ।
ਐੱਨ.ਸੀ.ਬੀ. ਨੇ 31.5 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਸੀ ਅਤੇ ਮੁੰਬਈ ਦੇ ਨਾਗਪਾੜਾ, ਡੋਂਗਰੀ ਅਤੇ ਵਡਾਲਾ ਇਲਾਕਿਆਂ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਖਾਨ ਲਗਾਤਾਰ ਆਪਣੇ ਟਿਕਾਣੇ ਅਤੇ ਫੋਨ ਨੰਬਰ ਬਦਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਐੱਨ.ਸੀ.ਬੀ. ਅਧਿਕਾਰੀਆਂ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਸੋਮਵਾਰ ਨੂੰ ਵਾਸ਼ੀ ਦੇ ਇਕ ਲਾਜ ਤੋਂ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਖਾਨ ਮੁੰਬਈ ਦੇ ਸੀਵਰੀ ਇਲਾਕੇ ਤੋਂ ਕੰਮ ਕਰਦਾ ਸੀ ਅਤੇ ਉਸ ਦਾ ਅਪਰਾਧਕ ਹਿਰਾਸਤ ਰਿਹਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e