ਬਿਹਾਰ ਸਰਕਾਰ ਦਾ ਵੱਡਾ ਫੈਸਲਾ, NCC ਕੈਡੇਟ ਹੁਣ ਕੈਂਪ ਜਾਣ ਲਈ 3rd AC ''ਚ ਕਰ ਸਕਣਗੇ ਯਾਤਰਾ
Saturday, Sep 27, 2025 - 11:08 PM (IST)

ਨੈਸ਼ਨਲ ਡੈਸਕ — ਬਿਹਾਰ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਨੈਸ਼ਨਲ ਕੈਡੇਟ ਕੋਰ (NCC) ਦੇ ਕੈਡੇਟਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ NCC ਕੈਡੇਟਾਂ ਨੂੰ ਕੈਂਪ ਵਿੱਚ ਆਉਣ-ਜਾਣ ਲਈ ਥਰਡ ਏਸੀ (3rd AC) ਵਿੱਚ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ।
ਇਸ ਫੈਸਲੇ ਨਾਲ NCC ਨਾਲ ਜੁੜੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਕਿਉਂਕਿ ਪਹਿਲਾਂ ਉਨ੍ਹਾਂ ਨੂੰ ਆਮ ਕੋਚ ਵਿੱਚ ਯਾਤਰਾ ਕਰਨੀ ਪੈਂਦੀ ਸੀ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਕੈਡੇਟਾਂ ਦੀ ਹੌਸਲਾ ਅਫ਼ਜ਼ਾਈ ਹੋਵੇਗੀ ਅਤੇ ਉਹ ਹੋਰ ਉਤਸ਼ਾਹ ਨਾਲ NCC ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਣਗੇ।
ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੈਡੇਟਾਂ ਦੇ ਹਿਤਾਂ ਲਈ ਵਚਨਬੱਧ ਹੈ ਅਤੇ ਉਹਨਾਂ ਨੂੰ ਸਭ ਤੋਂ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾ ਰਹੇ ਹਨ।