NCP ਮੁਖੀ ਸ਼ਰਦ ਪਵਾਰ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

Monday, Mar 29, 2021 - 01:50 PM (IST)

NCP ਮੁਖੀ ਸ਼ਰਦ ਪਵਾਰ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

ਮੁੰਬਈ– ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ ਦੀ ਅਚਾਨਕ ਸਿਹਤ ਵਿਗੜ ਗਈ ਹੈ। ਉਨ੍ਹਾਂ ਦੇ ਪੇਟ ’ਚ ਬਹੁਤ ਤੇਜ਼ ਦਰਦ ਹੋ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਤੇ ਐੱਨ.ਸੀ.ਪੀ. ਨੇਤਾ ਨਵਾਬ ਮਲਿਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੇਟ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਸੀਨੀਅਰ ਡਾਕਟਰਾਂ ਦੀ ਟੀਮ ਸ਼ਰਦ ਪਵਾਰ ਦੀ ਜਾਂਚ ਕਰ ਰਹੀ ਹੈ। 

 

ਸ਼ਰਦ ਪਵਾਰ ਦੀ ਸਿਹਤ ਨਾਲ ਜੁੜੀ ਜਾਣਕਾਰੀ ਦੀ ਅਪਡੇਟ ਦਿੰਦੇ ਹੋਏ ਨਵਾਬ ਮਲਿਕ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਗਾਲ ਬਲੇਡਰ ’ਚ ਸਮੱਸਿਆ ਹੈ। ਸ਼ਰਦ ਪਵਾਰ ਖੂਨ ਪਤਲਾ ਕਰਨ ਦੀ ਦਵਾਈ ਲੈ ਰਹੇ ਸਨ ਪਰ ਹਸਪਤਾਲ ਵਲੋਂ ਸਲਾਹ ਤੋਂ ਬਾਅਦ ਇਸ ਦਵਾਈ ਨੂੰ ਰੋਕ ਦਿੱਤਾ ਗਿਆ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 31 ਮਾਰਚ ਤਕ ਹਸਪਤਾਲ ’ਚ ਰੱਖਿਆ ਜਾਵੇਗਾ। ਜਾਣਕਾਰੀ ਮੁਤਾਬਕ, ਅੰਡੋਸਕੋਪੀ ਅਤੇ ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ। 

 


author

Rakesh

Content Editor

Related News