ਰਾਕਾਂਪਾ ਨੇਤਾ ਸ਼ਰਦ ਪਵਾਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਮਹਾਰਾਸ਼ਟਰ 'ਚ ਸਿਆਸੀ ਹੱਲਚੱਲ ਤੇਜ

Saturday, Jul 17, 2021 - 02:40 PM (IST)

ਰਾਕਾਂਪਾ ਨੇਤਾ ਸ਼ਰਦ ਪਵਾਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਮਹਾਰਾਸ਼ਟਰ 'ਚ ਸਿਆਸੀ ਹੱਲਚੱਲ ਤੇਜ

ਨਵੀਂ ਦਿੱਲੀ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਨਾਲ ਅਟਕਲਾਂ ਦਾ ਦੌਰ ਸ਼ੁਰੂ ਹੋਣ ਦੇ ਨਾਲ ਹੀ ਮਹਾਰਾਸ਼ਟਰ 'ਚ ਸਿਆਸੀ ਹੱਲਚੱਲ ਤੇਜ ਹੋ ਗਈ ਹੈ। ਬੈਠਕ 'ਚ ਰਾਸ਼ਟਰ ਹਿੱਤ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਪਵਾਰ ਨੇ ਇਕ ਟਵੀਟ 'ਚ ਕਿਹਾ,''ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਸ਼ਟਰ ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।'' ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਟਵੀਟ ਕਰ ਕੇ ਦੋਹਾਂ ਨੇਤਾਵਾਂ ਦਰਮਿਆਨ ਹੋਈ ਮੁਲਾਕਾਤ ਕੀਤੀ ਸੀ। ਇਸ ਬੈਠਕ 'ਚ ਰੱਖਿਆ ਪ੍ਰਧਾਨ ਜਨਰਲ ਬਿਪਿਨ ਰਾਵਤ ਅਤੇ ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੋਰੋਨਾ ਦੌਰਾਨ ਭਾਰਤ 'ਚ  ਦਿਮਾਗ਼ੀ ਮਰੀਜ਼ਾਂ ਦੀ ਗਿਣਤੀ ਵਧੀ, ਇਹ ਹਨ ਕਾਰਨ

ਸੂਤਰਾਂ ਅਨੁਸਾਰ ਇਸ ਬੈਠਕ 'ਚ ਪੂਰਬੀ ਲੱਦਾਖ 'ਚ ਭਾਰਤ ਦੀ ਸਰਹੱਦ 'ਤੇ ਚੀਨ ਨਾਲ ਜਾਰੀ ਗਤੀਰੋਧ ਨਾਲ ਜੁੜੇ ਤਾਜ਼ਾ ਪਹਿਲੂਆਂ 'ਤੇ ਚਰਚਾ ਹੋਈ। ਸੂਤਰਾਂ ਅਨੁਸਾਰ ਰਾਜਨਾਥ ਸਿੰਘ ਨੇ ਪਵਾਰ ਅਤੇ ਐਂਟਨੀ ਨੂੰ ਸਰਹੱਦ ਪਾਰ ਦੀ ਤਾਜ਼ਾ ਸਥਿਤੀ ਅਤੇ ਭਾਰਤ ਦੀਆਂ ਫ਼ੌਜ ਤਿਆਰੀਆਂ ਬਾਰੇ ਜਾਣੂੰ ਕਰਵਾਇਆ। ਪਵਾਰ ਦੇਸ਼ ਦੇ ਰੱਖਿਆ ਮੰਤਰੀ ਵੀ ਰਹਿ ਚੁਕੇ ਹਨ। ਕੇਂਦਰੀ ਮੰਤਰੀ ਅਤੇ ਰਾਜ ਸਭਾ 'ਚ ਸਦਨ ਦੇ ਨੇਤਾ ਪੀਊਸ਼ ਗੋਇਲ ਨੇ ਵੀ ਸ਼ੁੱਕਰਵਾਰ ਨੂੰ ਪਵਾਰ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤਾਂ ਇਸ ਲਈ ਵੀ ਮਹੱਤਵਪੂਰਨ ਹਨ, ਕਿਉਂਕਿ 19 ਜੁਲਾਈ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸ਼ਰਦ ਪਵਾਰ ਦੀ ਗਿਣਤੀ ਦੇਸ਼ ਦੇ ਸੀਨੀਅਰ ਅਤੇ ਅਨੁਭਵੀ ਨੇਤਾਵਾਂ 'ਚ ਹੁੰਦੀ ਹੈ। 80 ਸਾਲਾ ਪਵਾਰ ਦੇ ਸਾਰੇ ਸਿਆਸੀ ਦਲਾਂ ਦੇ ਨੇਤਾਵਾਂ ਨਾਲ ਚੰਗੇ ਸੰਬੰਧ ਵੀ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਪਵਾਰ ਨੇ ਸੂਬੇ ਦੀ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਦੇ ਗਠਜੋੜ ਵਾਲੀ ਮਹਾ ਆਘਾੜੀ ਬਣਾਉਣ'ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ : ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ 'ਚ ਫਿਰ 40 ਹਜ਼ਾਰ ਤੋਂ ਘੱਟ ਹੋਇਆ ਨਵੇਂ ਮਾਮਲਿਆਂ ਦਾ ਅੰਕੜਾ

ਨੋਟ : ਸ਼ਰਦ ਪਵਾਰ ਦੀ ਪੀ.ਐੱਮ. ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਸਿਆਸੀ ਹੱਲਚੱਲ ਸ਼ੁਰੂ ਹੋਣ ਬਾਰੇ ਕੀ ਹੈ ਤੁਹਾਡੀ ਰਾਏ


author

DIsha

Content Editor

Related News