NCP ਨੇ ਵਿਧਾਨ ਸਭਾ ਚੋਣਾਂ ਲਈ 27 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Tuesday, Oct 22, 2024 - 11:47 AM (IST)

NCP ਨੇ ਵਿਧਾਨ ਸਭਾ ਚੋਣਾਂ ਲਈ 27 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਮੁੰਬਈ (ਵਾਰਤਾ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਅਜੀਤ ਪਵਾਰ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 27 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਵੱਲੋਂ ਮੰਗਲਵਾਰ ਨੂੰ ਜਾਰੀ ਅਧਿਕਾਰਤ ਪ੍ਰੈੱਸ ਬਿਆਨ ਮੁਤਾਬਕ ਪ੍ਰਚਾਰਕਾਂ 'ਚ ਐੱਨ.ਸੀ.ਪੀ. ਦੇ ਰਾਸ਼ਟਰੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰਫੁੱਲ ਪਟੇਲ, ਸੂਬਾ ਪ੍ਰਧਾਨ ਸੰਸਦ ਮੈਂਬਰ ਸੁਨੀਲ ਤਟਕਰੇ, ਸੀਨੀਅਰ ਨੇਤਾ ਮੰਤਰੀ ਛਗਨ ਭੁਜਬਲ, ਸਹਿਕਾਰਤਾ ਮੰਤਰੀ ਦਿਲੀਪ ਵਾਲਸੇ ਪਾਟਿਲ, ਖੇਤੀਬਾੜੀ ਮੰਤਰੀ ਧਨੰਜੈ ਮੁੰਡੇ, ਮੈਡੀਕਲ ਸਿੱਖਿਆ ਮੰਤਰੀ ਹਸਨ ਮੁਸ਼ਰਿਫ, ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਜਰਵਾਲ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਦਿਤੀਤਾਈ ਸ਼ਾਮਲ ਹਨ।

ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਲਈ 20 ਨਵੰਬਰ ਨੂੰ ਇਕ ਪੜਾਅ ਵਿੱਚ ਵੋਟਿੰਗ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। 2019 ਦੀਆਂ ਵਿਧਾਨ ਸਭਾ ਚੋਣਾਂ ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਦੇ ਬੈਨਰ ਹੇਠ ਭਾਜਪਾ ਅਤੇ ਅਣਵੰਡੇ ਸ਼ਿਵ ਸੈਨਾ ਦੁਆਰਾ ਸਾਂਝੇ ਤੌਰ 'ਤੇ ਲੜੀਆਂ ਗਈਆਂ ਸਨ। ਰਾਜ ਦੀ 288 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਨੇ 165 ਸੀਟਾਂ 'ਤੇ ਉਮੀਦਵਾਰ ਉਤਾਰੇ ਸਨ ਅਤੇ ਉਹ 105 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਗਈ ਸੀ। ਸ਼ਿਵ ਸੈਨਾ ਨੇ 126 ਸੀਟਾਂ 'ਤੇ ਚੋਣ ਲੜੀ ਅਤੇ 56 'ਤੇ ਜਿੱਤ ਹਾਸਲ ਕੀਤੀ। ਦੂਜੇ ਪਾਸੇ ਕਾਂਗਰਸ ਨੇ 147 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਸਨ ਅਤੇ ਉਸ ਨੂੰ 44 ਸੀਟਾਂ 'ਤੇ ਜਿੱਤ ਮਿਲੀ ਸੀ, ਜਦਕਿ ਐੱਨਸੀਪੀ ਨੇ 121 ਵਿੱਚੋਂ 54 ਸੀਟਾਂ ਜਿੱਤੀਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News