ਜਗਦੀਪ ਧਨਖੜ ਨੇ ਉੱਪ ਰਾਸ਼ਟਰਪਤੀ ਅਹੁਦੇ ਲਈ ਭਰੀ ਨਾਮਜ਼ਦਗੀ, PM ਮੋਦੀ ਰਹੇ ਮੌਜੂਦ
Monday, Jul 18, 2022 - 01:13 PM (IST)
![ਜਗਦੀਪ ਧਨਖੜ ਨੇ ਉੱਪ ਰਾਸ਼ਟਰਪਤੀ ਅਹੁਦੇ ਲਈ ਭਰੀ ਨਾਮਜ਼ਦਗੀ, PM ਮੋਦੀ ਰਹੇ ਮੌਜੂਦ](https://static.jagbani.com/multimedia/2022_7image_13_12_464916905jagdeep.jpg)
ਨਵੀਂ ਦਿੱਲੀ– ਭਾਰਤ ਦੇ ਨਵੇਂ ਉੱਪ ਰਾਸ਼ਟਰਪਤੀ ਚੁਣਨ ਲਈ ਆਗਾਮੀ 6 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਨੂੰ ਵੇਖਦੇ ਹੋਏ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇ ਉਮੀਦਵਾਰ ਜਗਦੀਪ ਧਨਖੜ ਨੇ ਸੋਮਵਾਰ ਨੂੰ ਨਾਮਜ਼ਦਗੀ ਦਾਖ਼ਲ ਕਰ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਧਨਖੜ ਨੇ ਨਾਮਜ਼ਦਗੀ ਦਾਖ਼ਲ ਕੀਤੀ।
ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਧਨਖੜ ਨੇ ਉਨ੍ਹਾਂ ਦਾ ਸਮਰਥਨ ਕਰ ਰਹੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਸੰਸਦ ਭਵਨ ਕੰਪਲੈਕਸ ’ਚ ਇਕ ਬੈਠਕ ਵੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਬੈਠਕ ’ਚ ਮੌਜੂਦ ਰਹੇ। ਓਧਰ ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਉੱਪ ਰਾਸ਼ਟਰਪਤੀ ਚੋਣਾਂ ਲਈ ਆਪਣੇ ਸਾਂਝੇ ਉਮੀਦਵਾਰ ਦੇ ਰੂਪ ’ਚ ਸੀਨੀਅਰ ਕਾਂਗਰਸ ਨੇਤਾ ਮਾਰਗਰੇਟ ਅਲਵਾ ਨੂੰ ਮੈਦਾਨ ’ਚ ਉਤਾਰਿਆ ਹੈ। ਉੱਪ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 19 ਜੁਲਾਈ ਹੈ।