NDA ਦੀ ਬੈਠਕ ਖ਼ਤਮ, ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ PM ਮੋਦੀ!
Wednesday, Jun 05, 2024 - 06:24 PM (IST)
ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਹੁਣ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸਰਕਾਰ ਬਣਾਉਣ ਨੂੰ ਲੈ ਕੇ ਸੱਤਾਧਾਰੀ ਐੱਨ.ਡੀ.ਏ. ਅਤੇ ਦੂਜੇ ਪਾਸੇ ਵਿਰੋਧੀ ਧਿਰ 'ਇੰਡੀਆ' ਗਠਜੋੜ ਦਾ ਬੈਠਕਾਂ ਦਾ ਦੌਰ ਜਾਰੀ ਹੈ। ਪੀ.ਐੱਮ. ਮੋਦੀ ਦੇ ਨਾਲ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਨੇਤਾਵਾਂ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਬੈਠਕ ਜੇ.ਡੀ.ਯੂ., ਲੋਜਪਾ, ਟੀ.ਡੀ.ਪੀ., ਜੇ.ਡੀ.ਐੱਸ. ਅਤੇ ਸ਼ਿਵ ਸੈਨਾ ਦੇ ਨੇਤਾ ਮੌਜੂਦ ਰਹੇ। ਬੈਠਕ 'ਚ ਸਰਕਾਰ ਬਣਾਉਣ ਨੂੰ ਲੈ ਕੇ ਮੰਥਨ ਹੋਇਆ। ਪ੍ਰਧਾਨ ਮੰਤਰੀ ਮੋਦੀ ਐੱਨ.ਡੀ.ਏ. ਦੇ ਸਹਿਯੋਗੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਸੂਤਰਾਂ ਮੁਤਾਬਕ, ਅੱਜ ਸ਼ਾਮ 7:45 ਵਜੇ ਸਾਰੇ ਨੇਤਾ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੇ ਹਨ।
ਉਥੇ ਹੀ ਵਿਰੋਧੀ ਧਿਰ 'ਇੰਡੀਆ' ਗਠਜੋੜ ਵੀ ਆਪਣੀ ਬੈਠਕ ਕਰੇਗਾ। ਇਹ ਬੈਠਕ ਸ਼ਾਮ 6 ਵਜੇ ਹੋਵੇਗੀ। ਰਾਸ਼ਟਰਵਾਦੀ ਕਾਂਗਰਸ ਪਾਰਟੀ-ਐੱਸ.ਪੀ. (ਐੱਨ.ਸੀ.ਪੀ.-ਐੱਸ.ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮੰਗਲਵਾਰ ਨੂੰ ਹੀ ਇਸ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ 'ਇੰਡੀਆ' ਗਠਜੋੜ ਭਲਕੇ ਯਾਨੀ ਬੁੱਧਵਾਰ ਨੂੰ ਦਿੱਲੀ ਵਿੱਚ ਬੈਠਕ ਕਰੇਗਾ।