ਉਪ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਰਾਜਗ ਸੰਸਦ ਮੈਂਬਰਾਂ ਦਾ ਡਿਨਰ ਰੱਦ, ਕਈ ਸੂਬਿਆਂ ਵਿਚ ਹੜ੍ਹਾਂ ਕਾਰਨ ਫੈਸਲਾ ਬਦਲਿਆ
Sunday, Sep 07, 2025 - 11:22 AM (IST)

ਨੈਸ਼ਨਲ ਡੈਸਕ -ਉਪ ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ 8 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਣ ਵਾਲਾ ਰਾਜਗ ਸੰਸਦ ਮੈਂਬਰਾਂ ਦਾ ਡਿਨਰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸ਼ਨੀਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਘਰ ’ਤੇ ਭਾਜਪਾ ਸੰਸਦ ਮੈਂਬਰਾਂ ਦਾ ਡਿਨਰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਅਤੇ ਹੋਰ ਸੂਬਿਆਂ ਵਿਚ ਆਏ ਹੜ੍ਹਾਂ ਕਾਰਨ ਲਿਆ ਗਿਆ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਦੌਰਾ ਕਰਨਗੇ ਅਤੇ ਸਮੀਖਿਆ ਮੀਟਿੰਗਾਂ ਕਰਨਗੇ।
ਇਹੀ ਵੀ ਪੜ੍ਹੋ...ਛੁੱਟੀਆਂ ਦੀ ਬਰਸਾਤ! 13 ਦਿਨ ਬੰਦ ਰਹਿਣਗੇ ਸਕੂਲ, ਜਾਣੋ ਕਾਰਨ
ਦਿੱਲੀ, ਪੰਜਾਬ ਅਤੇ ਹਰਿਆਣਾ ਨੂੰ ਹੜ੍ਹਾਂ ਕਾਰਨ ਬਹੁਤ ਨੁਕਸਾਨ ਪੁੱਜਾ ਹੈ। ਉਪ ਰਾਸ਼ਟਰਪਤੀ ਚੋਣ ਤੋਂ ਪਹਿਲਾਂ 100 ਫੀਸਦੀ ਵੋਟਿੰਗ ਲਈ ਰਾਜਗ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾਣੀ ਸੀ। 3 ਦਿਨਾਂ ਦੀ ਵਰਕਸ਼ਾਪ ਵਿਚ ਸੰਸਦ ਮੈਂਬਰਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਦੱਸਿਆ ਜਾਣਾ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਾਰੇ ਸੰਸਦ ਮੈਂਬਰਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦੇ।
ਇਹ ਵੀ ਪੜ੍ਹੋ...ਪੰਜਾਬ ਆਉਣਗੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ 9 ਸਤੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਰਾਜਗ ਨੇ ਮਹਾਰਾਸ਼ਟਰ ਦੇ ਰਾਜਪਾਲ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਆਪਣਾ ਉਪ ਰਾਸ਼ਟਰਪਤੀ ਉਮੀਦਵਾਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦਾ ਸਾਹਮਣਾ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਬੀ. ਸੁਦਰਸ਼ਨ ਰੈੱਡੀ ਨਾਲ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8