PM ਮੋਦੀ ਤੇ ਉਨ੍ਹਾਂ ਦੀ ਸਵਰਗੀ ਮਾਂ 'ਤੇ ਇਤਰਾਜ਼ਯੋਗ ਟਿੱਪਣੀ ਖ਼ਿਲਾਫ਼ NDA ਦਾ ਵਿਰੋਧ ਮਾਰਚ

Thursday, Sep 04, 2025 - 12:39 PM (IST)

PM ਮੋਦੀ ਤੇ ਉਨ੍ਹਾਂ ਦੀ ਸਵਰਗੀ ਮਾਂ 'ਤੇ ਇਤਰਾਜ਼ਯੋਗ ਟਿੱਪਣੀ ਖ਼ਿਲਾਫ਼ NDA ਦਾ ਵਿਰੋਧ ਮਾਰਚ

ਸਮਸਤੀਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਮਰਹੂਮ ਮਾਂ 'ਤੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਵਿਰੋਧ ਵਿਚ ਸਮਸਤੀਪੁਰ ਵਿਚ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨਡੀਏ) ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਵੀਰਵਾਰ ਨੂੰ ਆਯੋਜਿਤ ਇਸ ਵਿਰੋਧ ਮਾਰਚ ਵਿਚ ਭਾਰਤੀ ਜਨਤਾ ਪਾਰਟੀ (ਬੀਜੇਪੀ), ਜਨਤਾ ਦਲ ਯੂਨਾਈਟਿਡ (ਜੇਡੀਯੂ) ਅਤੇ ਰਾਸ਼ਟਰੀ ਲੋਕ ਮੋਰਚਾ ਦੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ਐਨਡੀਏ ਆਗੂਆਂ ਨੇ ਕਾਂਗਰਸ ਅਤੇ ਆਰਜੇਡੀ ਆਗੂਆਂ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ। 

ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!

PunjabKesari

ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੀਲਮ ਸਾਹਨੀ, ਜੇਡੀਯੂ ਦੇ ਸਾਬਕਾ ਸੰਸਦ ਮੈਂਬਰ ਅਸ਼ਵਮੇਧ ਦੇਵੀ ਅਤੇ ਆਰਐੱਲਐੱਮਓ ਦੇ ਸੂਬਾ ਸਕੱਤਰ ਅਨੰਦ ਕੁਸ਼ਵਾਹਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸਵਰਗੀ ਮਾਂ ਲਈ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ ਹੈ, ਉਹ ਨਾ ਸਿਰਫ਼ ਪ੍ਰਧਾਨ ਮੰਤਰੀ ਦਾ ਅਪਮਾਨ ਹੈ, ਸਗੋਂ ਪੂਰੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਅਪਮਾਨ ਹੈ। ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਿਚ ਜਲੂਸ ਕੱਢਦੇ ਹੋਏ ਮਹਾਂਗਠਜੋੜ ਦੇ ਆਗੂਆਂ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਅੱਜ ਬੰਦ ਦੀ ਕਾਲ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਬੈਂਕ ਖੁੱਲ੍ਹਣਗੇ ਜਾਂ ਨਹੀਂ...

PunjabKesari

ਉਹਨਾਂ ਨੇ ਦੋਸ਼ੀਆਂ ਤੋਂ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਐਨਡੀਏ ਵਲੋਂ ਬੁਲਾਏ ਗਏ ਬਿਹਾਰ ਬੰਦ ਦਾ ਸਮਸਤੀਪੁਰ ਜ਼ਿਲ੍ਹੇ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਦਲਸਿੰਘਸਰਾਏ, ਸਰਾਇਰੰਜਨ, ਰੋਸੜਾ ਅਤੇ ਸਮਸਤੀਪੁਰ ਸ਼ਹਿਰ ਸਮੇਤ ਕਈ ਇਲਾਕਿਆਂ ਵਿੱਚ ਬਾਜ਼ਾਰ ਬੰਦ ਰਹੇ ਅਤੇ ਸੜਕਾਂ 'ਤੇ ਸੰਨਾਟਾ ਛਾਇਆ ਰਿਹਾ। ਇਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਕਈ ਥਾਵਾਂ 'ਤੇ ਆਵਾਜਾਈ ਠੱਪ ਹੋ ਗਈ। ਇਸ ਦੌਰਾਨ ਸਕੂਲ, ਕਾਲਜ ਅਤੇ ਕਈ ਵਪਾਰਕ ਅਦਾਰੇ ਬੰਦ ਰਹੇ। ਪ੍ਰਸ਼ਾਸਨ ਨੇ ਸੁਰੱਖਿਆਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਸੀ। ਫਿਲਹਾਲ ਸਥਿਤੀ ਕਾਬੂ ਵਿਚ ਹੈ ਅਤੇ ਕਿਸੇ ਵੀ ਥਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਆਈ।

ਇਹ ਵੀ ਪੜ੍ਹੋ : ਅਗਲੇ 3 ਘੰਟੇ ਖ਼ਤਰਨਾਕ! 9 ਸੂਬਿਆਂ 'ਚ ਭਾਰੀ ਮੀਂਹ, IMD ਵਲੋਂ Heavy Rain ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News