ਕੋਲਕਾਤਾ ਦੇ ਪ੍ਰਸਿੱਧ ਪਰੇਡ ਮੈਦਾਨ ''ਚ ਇਕ ਲੱਖ ਲੋਕਾਂ ਨੇ ਇਕੱਠੇ ਕੀਤਾ ਗੀਤਾ ਦਾ ਪਾਠ

12/24/2023 4:49:10 PM

ਕੋਲਕਾਤਾ (ਭਾਸ਼ਾ)- ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਇਕ ਅਨੋਖੇ ਇਕੱਠ ਵਿਚ ਵੱਖ-ਵੱਖ ਪਿਛੋਕੜਾਂ ਦੇ ਲਗਭਗ ਇਕ ਲੱਖ ਲੋਕਾਂ ਨੇ ਸਮੂਹਿਕ ਤੌਰ 'ਤੇ ਭਗਵਦ ਗੀਤਾ ਦਾ ਪਾਠ ਕੀਤਾ। ਇਸ ਇਤਿਹਾਸਕ ਅਸਥਾਨ 'ਤੇ ਰਵਾਇਤੀ ਪਹਿਰਾਵੇ 'ਚ ਸਜੇ ਵੱਖ-ਵੱਖ ਉਮਰ ਵਰਗ ਦੇ ਲੋਕ ਇਕੱਠੇ ਹੋਏ ਅਤੇ ਸੰਤਾਂ ਦੇ ਨਾਲ ਗੀਤਾ ਦਾ ਪਾਠ ਕੀਤਾ। ਇਸ ਪ੍ਰੋਗਰਾਮ 'ਤੇ ਟਿੱਪਣੀ ਕਰਦੇ ਹੋਏ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੰਗਾਲ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਕਿਹਾ,"ਭਗਵਦ ਗੀਤਾ ਦੁਨੀਆ ਲਈ ਭਾਰਤ ਦਾ ਸਭ ਤੋਂ ਵੱਡਾ ਤੋਹਫ਼ਾ ਹੈ। ਜਿਹੜੇ ਲੋਕ ਇਸ ਪ੍ਰੋਗਰਾਮ ਦਾ ਮਜ਼ਾਕ ਉਡਾ ਰਹੇ ਹਨ, ਉਨ੍ਹਾਂ ਨੂੰ ਹਿੰਦੂ ਧਰਮ ਅਤੇ ਇਸ ਦੀਆਂ ਪਰੰਪਰਾਵਾਂ ਦਾ ਕੋਈ ਸਤਿਕਾਰ ਨਹੀਂ ਹੈ। ਜਿਹੜੇ ਲੋਕ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਕਦੇ ਵੀ ਆਪਣੇ ਯਤਨਾਂ ਵਿਚ ਕਾਮਯਾਬ ਨਹੀਂ ਹੋ ਸਕਣਗੇ।''

ਭਾਜਪਾ ਦੀ ਬੰਗਾਲ ਇਕਾਈ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਕਈ ਵੱਡੇ ਨੇਤਾ ਇਸ ਪ੍ਰੋਗਰਾਮ 'ਚ ਸ਼ਾਮਲ ਹੋਏ ਅਤੇ ਗੀਤਾ ਦਾ ਪਾਠ ਕੀਤਾ। ਆਯੋਜਕਾਂ ਦਾ ਕਹਿਣਾ ਹੈ ਕਿ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਇਕ ਲੱਖ 20 ਹਜ਼ਾਰ ਲੋਕਾਂ ਨੇ ਰਜਿਸਟਰੇਸ਼ਨ ਕਰਵਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਗਰਾਮ ਦੇ ਪ੍ਰਤੀ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇੰਨੀ ਵੱਡੀ ਗਿਣਤੀ 'ਚ ਵੱਖ-ਵੱਖ ਪਿਛੋਕੜਾਂ ਦੇ ਲੋਕਾਂ ਵਲੋਂ ਭਗਵਦ ਗੀਤਾ ਦਾ ਪਾਠ ਕਰਨ ਨਾਲ ਨਾ ਸਿਰਫ਼ ਸਮਾਜਿਕ ਸਦਭਾਵਨਾ ਵਧੇਗੀ ਸਗੋਂ ਦੇਸ਼ ਦੀ ਵਿਕਾਸ ਯਾਤਰਾ 'ਚ ਵੀ ਨਵੀਂ ਊਰਜਾ ਦਾ ਸੰਚਾਰ ਹੋਵੇਗਾ।

DIsha

This news is Content Editor DIsha