50 ਹਜ਼ਾਰ ਤੋਂ ਵੱਧ ਫੋਰੈਂਸਿਕ ਵਿਗਿਆਨੀਆਂ ਦੀ ਲੋੜ : ਸ਼ਾਹ

Sunday, Jan 29, 2023 - 11:08 AM (IST)

ਹੁਬਲੀ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ 6 ਸਾਲ ਤੋਂ ਵੱਧ ਕੈਦ ਦੀ ਸਜ਼ਾ ਵਾਲੇ ਅਪਰਾਧਾਂ ਲਈ ਫੋਰੈਂਸਿਕ ਸਬੂਤ ਨੂੰ ਲਾਜ਼ਮੀ ਬਣਾਉਣ ਲਈ ਕੇਂਦਰ ਦੇ ਕਦਮ ਲਈ ਦੇਸ਼ ਭਰ ’ਚ 50,000 ਤੋਂ ਵੱਧ ਫੋਰੈਂਸਿਕ ਵਿਗਿਆਨੀਆਂ ਦੀ ਲੋੜ ਪਵੇਗੀ।

ਸ਼ਾਹ ਨੇ ਇੱਥੇ ਕਿਹਾ, ਅਸੀਂ 6 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਸਾਰੇ ਅਪਰਾਧਾਂ ਲਈ ਫੋਰੈਂਸਿਕ ਸਬੂਤ ਲਾਜ਼ਮੀ ਬਣਾਉਣ ਜਾ ਰਹੇ ਹਾਂ। ਇਸ ਲਈ 50,000 ਤੋਂ ਵੱਧ ਫੋਰੈਂਸਿਕ ਵਿਗਿਆਨੀਆਂ ਦੀ ਲੋੜ ਪਵੇਗੀ ਅਤੇ ਫੋਰੈਂਸਿਕ ਵਿਗਿਆਨ ’ਚ ਸਿਖਲਾਈ ਪ੍ਰਾਪਤ ਕਰਨ ਨਾਲ ਵਿਗਿਆਨ ਦੇ ਵਿਦਿਆਰਥੀਆਂ ਲਈ ਬਹੁਤ ਸਾਰੇ ਮੌਕੇ ਪੈਦਾ ਹੋਣਗੇ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੌਜਵਾਨਾਂ  ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜਦੋਂ ਦੇਸ਼ 2047ਵਿੱਚ ਆਪਣੀ ਆਜ਼ਾਦੀ ਦੀ ਸ਼ਤਾਬਦੀ ਮਨਾ ਰਿਹਾ ਹੋਵੇ ਤਾਂ ਭਾਰਤ ਹਰ ਖੇਤਰ ਵਿੱਚ ਪਹਿਲੇ ਨੰਬਰ ’ਤੇ ਹੋਵੇ। 

ਸ਼ਾਹ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਜ਼ਾਦੀ ਸੰਗਰਾਮ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਲੋਕਾਂ ਬਾਰੇ ਪੜ੍ਹਨ ਦੀ ਸਲਾਹ ਦਿੱਤੀ। ਹਰ ਕੋਈ ਇੰਨਾ ਖੁਸ਼ਕਿਸਮਤ ਨਹੀਂ ਹੁੰਦਾ ਕਿ ਉਹ ਸਾਡੇ ਜਵਾਨਾਂ ਵਾਂਗ ਦੇਸ਼ ਲਈ ਆਪਣੀ ਜਾਨ ਦੇ ਦੇਵੇ। 


Rakesh

Content Editor

Related News