ਉਦਯੋਗ ਜਗਤ ਦੀ ਮੰਗ ਦੇ ਹਿਸਾਬ ਨਾਲ ਨੌਜਵਾਨਾਂ ਨੂੰ ਸਿੱਖਿਆ ਦੇਣ ਦੀ ਲੋੜ- ਸਿਸੌਦੀਆ
Wednesday, Oct 25, 2017 - 05:00 PM (IST)

ਨਵੀਂ ਦਿੱਲੀ— ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਉਦਯੋਗ ਦੀ ਜਗਤ ਦੀ ਮੰਗ ਦੇ ਹਿਸਾਬ ਨਾਲ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ 'ਚ ਸਿੱਖਿਆ ਮੰਤਰਾਲੇ ਦਾ ਗਠਨ ਕੀਤੇ ਜਾਣ ਦੀ ਲੋੜ ਹੈ। ਸਿਸੌਦੀਆ ਨੇ ਕਿਹਾ ਕਿ ਉਦਯੋਗ ਜਗਤ ਦੀਆਂ ਜ਼ਰੂਰਤਾਂ ਅਤੇ ਸਿੱਖਿਆ ਦੇ ਟੀਚਿਆਂ 'ਚ ਕਾਫੀ ਫਾਸਲਾ ਹੈ।
ਉਨ੍ਹਾਂ ਨੇ ਕਿਹਾ,''ਇਹ ਚੰਗੀ ਗੱਲ ਹੈ ਕਿ ਸਿੱਖਿਆ 'ਤੇ ਪੂਰੇ ਦੇਸ਼ 'ਚ ਚਰਚਾ ਹੋ ਰਹੀ ਹੈ ਪਰ ਇਹ ਫੈਸਲਾ ਹੋਣਾ ਚਾਹੀਦਾ ਹੈ ਕਿ ਅਸੀਂ ਸਿੱਖਿਆ ਤੋਂ ਕੀ ਚਾਹੁੰਦੇ ਹਾਂ।'' ਸਿਸੌਦੀਆ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲੇ ਕਰਨਾ ਚਾਹੀਦਾ।